ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬਣਨ ''ਤੇ ਸਿੰਗਲਾ ਦਾ ਕੀਤਾ ਭਰਵਾ ਸੁਵਾਗਤ

Friday, Mar 16, 2018 - 04:14 PM (IST)

ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬਣਨ ''ਤੇ ਸਿੰਗਲਾ ਦਾ ਕੀਤਾ ਭਰਵਾ ਸੁਵਾਗਤ

ਬੁਢਲਾਡਾ (ਬਾਂਸਲ) : ਕਾਂਗਰਸ ਪਾਰਟੀ ਵੱਲੋਂ ਨੌਜਵਾਨ ਅਤੇ ਮਿਹਨਤੀ ਵਰਕਰ ਕੁਲਵੰਤ ਰਾਏ ਸਿੰਗਲਾ ਬਰੇਟਾ ਨੂੰ ਆਲ ਇੰਡੀਆਂ ਕਾਂਗਰਸ ਕਮੇਟੀ ਦਾ ਮੈਂਬਰ ਬਣਾਏ ਜਾਣ ਕਾਰਨ ਹਲਕੇ ਦੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦਾ ਮਾਹੋਲ ਦਿਖਾਈ ਦੇ ਰਿਹਾ ਹੈ। ਸਿੰਗਲਾ ਦਾ ਅੱਜ ਅਨਾਜ ਮੰਡੀ ਬੁਢਲਾਡਾ ਪਹੁੰਚਣ 'ਤੇ ਜ਼ਿਲਾ ਕਾਂਗਰਸ ਪ੍ਰਧਾਨ ਵਿਕਰਮਜੀਤ ਸਿੰਘ ਮੋਫਰ ਅਤੇ ਬਲਾਕ ਪ੍ਰਧਾਨ ਤੀਰਥ ਸਿੰਘ ਸਵੀਟੀ ਦੀ ਅਗਵਾਈ 'ਚ ਵਰਕਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜ਼ਿਲਾ ਪ੍ਰਧਾਨ ਮੋਫਰ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ ਨੇ ਪਿਛਲੇ ਸਮੇਂ ਦੌਰਾਨ ਵੱਖ ਵੱਖ ਸੂਬਿਆਂ 'ਚ ਹੋਈਆਂ ਪਾਰਟੀ ਦੀਆਂ ਸਰਗਰਮੀਆਂ ਅਤੇ ਵਿਧਾਨ ਸਭਾ ਚੋਣਾਂ ਅੰਦਰ ਬਹੁਤ ਵਧੀਆਂ ਭੂਮਿਕਾ ਨਿਭਾਈ ਹੈ,|ਜਿਸ ਕਰਕੇ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਇਕ ਸਾਲ ਦੇ ਵਕਫੇ ਦੌਰਾਨ ਹੀ ਕਰਜਾ ਮੁਆਫੀ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਅਤੇ ਬਿਨ੍ਹਾਂ ਕਿਸੇ ਪੱਖਪਾਤ ਤੋਂ ਕਾਰਪੋਰੇਸ਼ਨ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾ ਕੇ ਵਿਰੋਧੀ ਪਾਰਟੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ।|ਹੁਣ ਇਸ ਕਰਕੇ ਵਿਰੋਧੀ ਪਾਰਟੀਆਂ ਕੋਲ ਕਾਂਗਰਸ ਖਿਲਾਫ ਕੋਈ ਵੀ ਮੁੱਦਾ ਨਾ ਹੋਣ ਕਾਰਨ ਲੋਕਾਂ ਨੂੰ ਗੁੰਮਰਾਹ ਕਰਕੇ ਫੋਕੀ ਸ਼ੋਹਰਤ ਦੇ ਲਈ ਆਪਣੀ ਡੁੱਗਡੁੱਗੀ ਵਜਾ ਰਹੇ ਹਨ, ਜਿਸ ਤੋਂ ਪੰਜਾਬ ਦੇ ਲੋਕ ਭਲੀ-ਭਾਂਤ ਜਾਣੂ ਹਨ। ਇਸ ਮੌਕੇ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਉਹ ਹਾਈ ਕਮਾਂਡ ਵੱਲੋਂ ਦਿੱਤੇ ਗਏ ਅਹੁੱਦੇ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਹਰੇਕ ਸਰਗਰਮੀਆਂ ਨੂੰ ਹਲਕੇ ਦੇ ਲੋਕਾਂ 'ਚ ਲੈ ਕੇ ਜਾਣਗੇ ਤਾਂ ਜੋ ਆਉਣ ਵਾਲੀਆਂ ਪੰਚਾਇਤੀ ਅਤੇ ਲੋਕ ਸਭਾ ਪਾਰਟੀ ਪਹਿਲਾਂ ਤੋਂ ਵੱਧ ਵੋਟਾਂ ਪ੍ਰਾਪਤ ਕਰਕੇ ਦੇਸ਼ 'ਚ ਆਪਣੀ ਸਰਕਾਰ ਬਣਾਵੇ।


Related News