ਟਿਕਟ ਨਾ ਮਿਲਣ ''ਤੇ ਜੱਗ-ਜ਼ਾਹਰ ਹੋਈ ਨਾਰਾਜ਼ ਆਗੂਆਂ ਦੀ ਬਗਾਵਤ, ਕਾਂਗਰਸ ਦੀਆਂ ਵਧੀਆਂ ਮੁਸ਼ਕਲਾਂ

Tuesday, Jan 18, 2022 - 03:47 PM (IST)

ਟਿਕਟ ਨਾ ਮਿਲਣ ''ਤੇ ਜੱਗ-ਜ਼ਾਹਰ ਹੋਈ ਨਾਰਾਜ਼ ਆਗੂਆਂ ਦੀ ਬਗਾਵਤ, ਕਾਂਗਰਸ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਕਾਂਗਰਸ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਗਈਆਂ ਹਨ। ਇਸ ਸੂਚੀ 'ਚ ਜਿਨ੍ਹਾਂ ਦਾਅਵੇਦਾਰਾਂ ਨੂੰ ਟਿਕਟ ਨਹੀਂ ਮਿਲੀ ਹੈ, ਉਹ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਹਨ ਜਾਂ ਫਿਰ ਕਾਂਗਰਸ ਛੱਡ ਕੇ ਜਾ ਰਹੇ ਹਨ। ਸ਼ਨੀਵਾਰ ਨੂੰ ਸਾਹਮਣੇ ਆਈ 117 'ਚੋਂ 86 ਉਮੀਦਵਾਰਾਂ ਦੀ ਪਹਿਲੀ ਸੂਚੀ ਨਾਲ ਉਨ੍ਹਾਂ ਲੋਕਾਂ ਦਾ ਗੁੱਸਾ ਹੋਰ ਵੱਧ ਗਿਆ, ਜਿਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਟਿਕਟ ਨਾ ਮਿਲਣ ਦੇ ਚੱਲਦਿਆਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਦੇ ਬੇਟੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਤੌਰ 'ਤੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ CM ਚਿਹਰਾ ਹੋ ਸਕਦੇ ਨੇ 'ਚਰਨਜੀਤ ਸਿੰਘ ਚੰਨੀ', ਕਾਂਗਰਸ ਨੇ ਜਾਰੀ ਕੀਤੀ ਵੀਡੀਓ

ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਚੰਨੀ ਦੇ ਭਰਾ ਨੇ ਵੀ ਬਗਾਵਤ ਕਰ ਦਿੱਤੀ ਅਤੇ ਬੱਸੀ ਪਠਾਣਾ ਤੋਂ ਟਿਕਟ ਨਾ ਮਿਲਣ ਕਾਰਨ ਆਜ਼ਾਦ ਤੌਰ 'ਤੇ ਚੋਣਾਂ ਲੜਨ ਦਾ ਫ਼ੈਸਲਾ ਲਿਆ। ਇਸ ਕਾਰਨ ਕਾਂਗਰਸ ਹਾਈਕਮਾਨ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ। ਟਿਕਟ ਨਾ ਮਿਲਣ ਕਾਰਨ ਨਾਰਾਜ਼ ਹੋਏ ਸਾਬਕਾ ਜੇਲ੍ਹ ਮੰਤਰੀ ਅਤੇ 6 ਵਾਰ ਦੇ ਸਾਬਕਾ ਵਿਧਾਇਕ ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦੇ ਪੁੱਤਰ ਦਮਨਵੀਰ ਫਿਲੌਰ ਕਾਂਗਰਸ ਛੱਡ ਕੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ED ਦੀ ਛਾਪੇਮਾਰੀ ਬਾਰੇ CM ਚੰਨੀ ਦਾ ਬਿਆਨ, 'ਦਬਾਅ ਪਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼'

ਇਸੇ ਤਰ੍ਹਾਂ ਮੋਗਾ ਤੋਂ ਮੌਜੂਦਾ ਵਿਧਾਇਕ ਹਰਜੋਤ ਕਮਲ ਵੀ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਦੇ ਨਾਂ ਦਾ ਐਲਾਨ ਹੋਣ ਤੋਂ ਬਾਅਦ ਭਾਜਪਾ 'ਚ ਸ਼ਾਮਲ ਹੋ ਗਏ। ਇਸ ਬਾਰੇ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਉਮੀਦਵਾਰ ਦੀ ਚੋਣ ਲੋਕਤੰਤਰੀ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਪਾਰਟੀ ਤੋਂ ਟਿਕਟ ਮੰਗਣ ਦਾ ਅਧਿਕਾਰ ਹੈ ਪਰ ਇਹ ਸਿਰਫ ਕਿਸੇ ਇਕ ਵਿਅਕਤੀ ਨੂੰ ਹੀ ਮਿਲਦੀ ਹੈ, ਜਿਸ ਕਾਰਨ ਬਾਕੀਆਂ ਦਾ ਦਿਲ ਟੁੱਟਣਾ ਸੁਭਾਵਿਕ ਹੈ।
ਇਹ ਵੀ ਪੜ੍ਹੋ : ਹੁਣ ਕਾਂਗਰਸ 'ਤੇ CM ਚਿਹਰੇ ਦੇ ਐਲਾਨ ਲਈ ਵਧੇਗਾ ਦਬਾਅ, ਸਿੱਧੂ ਦੀ ਥਾਂ ਚੰਨੀ ਦੇ ਨਾਂ 'ਤੇ ਲੱਗ ਸਕਦੀ ਹੈ ਮੋਹਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News