ਵੱਡੀ ਗਿਣਤੀ 'ਚ ਪਰਿਵਾਰਾਂ ਨੇ ਆਪ ਤੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਦਾ ਫੜਿਆ ਪੱਲਾ

Wednesday, Oct 14, 2020 - 12:54 PM (IST)

ਵੱਡੀ ਗਿਣਤੀ 'ਚ ਪਰਿਵਾਰਾਂ ਨੇ ਆਪ ਤੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਦਾ ਫੜਿਆ ਪੱਲਾ

ਸ਼ੇਰਪੁਰ (ਅਨੀਸ਼): ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀ ਸੱਚੀ ਹਮਦਰਦ ਪਾਰਟੀ ਹੈ, ਜਿਸ ਕਰਕੇ ਵੱਡੀ ਗਿਣਤੀ 'ਚ ਲੋਕ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਸ਼ਵਾਸ ਰੱਖਦੇ ਹਨ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨਾਭਾ ਨੇ ਪਿੰਡ ਕਾਂਝਲਾ ਵਿਖੇ ਸੂਬਾਈ ਦਲਿਤ ਆਗੂ ਸਰਪੰਚ ਅਮਨਦੀਪ ਸਿੰਘ ਕਾਂਝਲਾ ਦੀ ਅਗਵਾਈ ਵਿਚ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਇਹ ਵੀ ਪੜ੍ਹੋ:  25 ਸਾਲ ਬਾਅਦ ਵਿਦੇਸ਼ੋਂ ਮੁੜਿਆ 65 ਸਾਲਾ ਬਜ਼ੁਰਗ ਕਿਸਾਨਾਂ ਲਈ ਬਣਿਆ ਮਿਸਾਲ,ਵਿਰੋਧੀ ਵੀ ਲੱਗੇ ਤਾਰੀਫ਼ਾਂ ਕਰਨ

ਇਸ ਮੌਕੇ ਵੱਡੀ ਗਿਣਤੀ 'ਚ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਰੀ ਸਿੰਘ ਨਾਭਾ ਅਤੇ ਦਲਿਤ ਦਲ ਦੇ ਸੂਬਾਈ ਆਗੂ ਅਮਨਦੀਪ ਸਿੰਘ ਕਾਂਝਲਾ ਨੇ ਸ਼ਾਮਲ ਹੋਏ ਵਰਕਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਾਰਟੀ 'ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ ਕਲੇਰ, ਕਰਨੈਲ ਸਿੰਘ ਕਾਂਝਲਾ, ਜਸਵੀਰ ਸਿੰਘ ਮਠਾੜੂ, ਸੁਖਜਿੰਦਰ ਸਿੰਘ ਬਿੱਟੂ, ਰਣਜੀਤ ਸਿੰਘ ਨਾਮਧਾਰੀ, ਗੁਰਮੀਤ ਕੌਰ ਪੰਚ, ਅਮਰਜੀਤ ਸਿੰਘ, ਸਰਕਲ ਸ਼ੇਰਪੁਰ ਦੇ ਸਹਿਰੀ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ ਅਤੇ ਗੋਨਾ ਜਵੰਧਾ ਪੀ.ਏ  ਜਗਰੂਪ ਸਿੰਘ ਲੱਡਾ, ਜਗਜੀਤ ਸਿੰਘ ਲੀਲਾ ਵੀ ਮੌਜੂਦ ਸਨ।


author

Shyna

Content Editor

Related News