ਦੇਸ਼ ਦੇ ਲੋਕ ਕੇਂਦਰ ਸਰਕਾਰ ਵਿਰੁੱਧ ਹੋ ਰਹੇ ਨੇ ਨਾਮਬੰਦ : ਭੱਟੀ

06/15/2018 3:55:21 PM

ਬੋਹਾ/ਬੁਢਲਾਡਾ (ਮਨਜੀਤ) — ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ 'ਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਮੁੰਹਿਮ ਦਾ ਆਰੰਭ ਭੱਟੀ ਪਰਿਵਾਰ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੀਨੀਅਰੀ ਕਾਂਗਰਸੀ ਆਗੂ ਸੁਖਦੇਵ ਸਿੰਘ ਭੱਟੀ ਸਾਬਕਾ ਆਈ.ਪੀ.ਐੱਸ ਅਧਿਕਾਰੀ ਤੇ ਹਲਕਾ ਸੇਵਾਦਾਰ ਬੀਬੀ ਰਣਜੀਤ ਕੌਰ ਭੱਟੀ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੇ ਭਾਰੀ ਇਕੱਠ ਨੇ ਜੰਮ ਕੇ ਨਾਅਰੇਬਾਜੀ ਕਰਕੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਗਿਆ। ਉਕਤ ਨੇਤਾਵਾਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਜੁੜੇ ਇੱਕਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਕੈਪਟਨ ਸਰਕਾਰ ਸਮੁੱਚੇ ਵਰਗਾਂ ਦੀ ਖੁਸ਼ਹਾਲੀ ਦੇ ਰਾਹ 'ਤੇ ਤੁਰੀ ਹੈ, ਉੱਥੇ ਕੇਂਦਰ ਸਰਕਾਰ ਹੱਸਦੇ-ਵੱਸਦੇ ਦੇਸ਼ ਵਾਸੀਆਂ ਨੂੰ ਮਹਿੰਗਾਈ ਦੀ ਚੱਕੀ 'ਚ ਪਿੱਸ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੋਕ ਲਹਿਰ ਪਰਚੰਡ ਕਰਨ ਤਾਂ ਜੋ ਦੇਸ਼ 'ਚ ਕਾਂਗਰਸ ਦੀ ਸਰਕਾਰ ਬਣ ਸਕੇ । ਇਸ ਮੌਕੇ ਜ਼ਿਲਾ ਪ੍ਰੈੱਸ ਸਕੱਤਰ ਮਾ : ਪ੍ਰਕਾਸ਼ ਚੰਦ ਸ਼ਰਮਾ, ਮੀਤ ਪ੍ਰਧਾਨ ਲਛਮਣ ਸਿੰਘ ਗੰਢੂ ਕਲਾਂ, ਨਵੀਨ ਕੁਮਾਰ ਕਾਲਾ, ਜਰਨਲ ਸਕੱਤਰ ਕਰਨੈਲ ਸਿੰਘ ਖਾਲਸਾ, ਹਰਪ੍ਰੀਤ ਸਿੰਘ ਪਿਆਰੀ, ਸਾਬਕਾ ਸਰਪੰਚ ਜੁਗਰਾਜ ਸਿੰਘ, ਪ੍ਰਦੀਪ ਕੁਮਾਰ ਬਿੱਟੂ ਬੋਹਾ ਤੋਂ ਇਲਾਵਾ ਹੋਰ ਵੀ ਵੱਖ-ਵੱਖ ਪਿੰਡਾਂ ਦੇ ਆਗੂ ਸਾਹਿਬਾਨ ਮੌਜੂਦ ਸਨ।