ਸ਼ੇਰ ਸਿੰਘ ਘੁਬਾਇਆ ਦੇ ਪਿੰਡ ’ਚ ਨਹੀ ਲੱਗਿਆ ਕਾਂਗਰਸ ਪਾਰਟੀ ਦਾ ਬੂਥ

Sunday, Dec 14, 2025 - 01:34 PM (IST)

ਸ਼ੇਰ ਸਿੰਘ ਘੁਬਾਇਆ ਦੇ ਪਿੰਡ ’ਚ ਨਹੀ ਲੱਗਿਆ ਕਾਂਗਰਸ ਪਾਰਟੀ ਦਾ ਬੂਥ

ਜਲਾਲਾਬਾਦ (ਆਦਰਸ਼, ਜਤਿੰਦਰ) : ਜਲਾਲਾਬਾਦ ਹਲਕੇ ਦੇ ਪਿੰਡਾਂ ’ਚ ਸਵੇਰੇ 8 ਵਜੇ ਤੋਂ ਪੋਲਿੰਗ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਵਰਕਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੋਲਿੰਗ ਬੂਥ ਲਗਾਏ ਗਏ ਹਨ। ਇੱਥੇ ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਫ਼ਾਜ਼ਿਲਕਾ ਤੋਂ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਜੱਦੀ ਪਿੰਡ ’ਚ ਕਾਂਗਰਸ ਪਾਰਟੀ ਦੇ ਬੂਥ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦਾ ਬੂਥ ਨਾ ਲੱਗਣਾ ਇਲਾਕੇ ਭਰ ’ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ

ਪੋਲਿੰਗ ਬੂਥ ’ਤੇ ਪੁੱਜੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਲੋਕ ਵਿਕਾਸ ਦੇ ਨਾਲ ਖੜ੍ਹ ਜਾਣ ਅਤੇ ਈਮਾਨਦਾਰ ਸਰਕਾਰ ਨਾਲ ਹੋਣ ਤਾਂ ਲੋਕ ਵਿਰੋਧੀਆਂ ਪਾਰਟੀਆਂ ਦੇ ਬੂਥ ਤੱਕ ਨਹੀ ਲਗਾਉਂਦੇ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਪ ਦੇ ਉਮੀਦਵਾਰ ਚੰਗੇ ਮਾਰਜਨ ਨਾਲ ਜਿੱਤ ਹਾਸਲ ਕਰਨਗੇ। ਵਿਧਾਇਕ ਗੋਲਡੀ ਨੇ ਆਖਿਆ ਕਿ ਲੋਕ ਵਿਕਾਸ ਨੂੰ, ਚੰਗੇ ਕੰਮ ਨੂੰ, ਨਹਿਰੀ ਪਾਣੀ, ਸੜਕਾਂ ਅਤੇ ਬੱਚਿਆਂ ਦੀਆਂ ਨੌਕਰੀਆਂ ਨੂੰ ਲੈ ਕੇ ਵੋਟ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਆਪਸੀ ਤਾਲਮੇਲ ਨੂੰ ਵੋਟ ਪੋਲ ਕਰਨਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News