ਕਾਂਗਰਸ ਪਾਰਟੀ ਆਪਣੇ ਵਲੋਂ ਕੀਤੇ ਚੋਣ ਵਾਅਦਿਆਂ ਤੋਂ ਭੱਜੀ: ਪ੍ਰੋ. ਵਲਟੋਹਾ

Thursday, Apr 05, 2018 - 10:23 PM (IST)

ਕਾਂਗਰਸ ਪਾਰਟੀ ਆਪਣੇ ਵਲੋਂ ਕੀਤੇ ਚੋਣ ਵਾਅਦਿਆਂ ਤੋਂ ਭੱਜੀ: ਪ੍ਰੋ. ਵਲਟੋਹਾ

ਖਾਲੜਾ ਭਿੱਖੀਵਿੰਡ, (ਰਾਜੀਵ, ਬੱਬੂ)- ਕਾਂਗਰਸ ਪਾਰਟੀ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਸਰਕਾਰ ਬਣਾਉਣ ਦੇ ਚੱਕਰ ਵਿਚ ਲੋਕਾਂ ਨਾਲ ਝੂਠੇ ਵਾਅਦੇ ਕੀਤੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾਂ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਨੇ 'ਜਗ ਬਾਣੀ' ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨੇ ਕਾਂਗਰਸ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਕੇ ਸਰਕਾਰ ਬਣਾ ਲਈ, ਜਦੋਂਕਿ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਨੌਜਵਾਨ ਸਮਾਟ ਫੋਨ 'ਤੇ ਨੌਕਰੀਆਂ ਦੀ ਉਡੀਕ ਕਰ ਰਹੇ ਨੇ ਤੇ ਸਰਕਾਰ ਸੁੱਤੀ ਪਈ ਹੈ। ਜੇਕਰ ਵਾਅਦੇ ਪੂਰੇ ਨਹੀਂ ਕਰਨੇ ਸੀ ਤਾਂ ਫਿਰ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਹੀ ਕਿਉਂ ਅੱਜ ਬੱਚਾ-ਬੱਚਾ ਪੁੱਛ ਰਿਹਾ ਹੈ ਕਿ ਕੈਪਟਨ ਸਹਿਬ ਤੁਸੀਂ ਵਾਅਦੇ ਕਦੋਂ ਪੂਰੇ ਕਰੋਗੇ, ਅਸੀਂ ਲੋਕਾਂ ਨਾਲ ਧੱਕਾ ਨਹੀਂ ਹੋਣ ਦਿਆਂਗੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੰਜਾਬ ਸਰਕਾਰ ਕੋਲੋਂ ਪੂਰੇ ਕਰਵਾ ਕੇ ਛੱਡਾਂਗੇ। ਇਸ ਮੌਕੇ ਸਰਪੰਚ ਹਰਜੀਤ ਸਿੰਘ, ਸਰਪੰਚ ਰਣਜੀਤ ਸਿੰਘ ਨਾਰਲੀ, ਪ੍ਰਧਾਨ ਅਮਰਜੀਤ ਸਿੰਘ ਭਿੱਖੀਵਿੰਡ, ਕੌਂਸਲਰ ਰਿੰਕੂ ਧਵਨ, ਸਰਪੰਚ ਜਸਕਰਨ ਕਾਜੀਚੱਕ, ਸਰਪੰਚ ਰਸਾਲ ਸਿੰਘ, ਸਰਪੰਚ ਹਰਪਾਲ ਸਿੰਘ, ਮਨਜੀਤ ਸਿੰਘ ਬੋਰਾਵਾਲੇ, ਕਪਿਲ ਮਲਹੋਤਰਾ ਆਦਿ ਹਾਜ਼ਰ ਸਨ।
 


Related News