ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਹੋਏ ਵਾਧੇ ਦੇ ਰੋਸ ਵਜੋਂ ਅੱਧੀ ਦਰਜਨ ਪਿੰਡਾਂ 'ਚ ਫੂਕੇ ਗਏ ਕੇਂਦਰ ਸਰਕਾਰ ਦੇ ਪੁਤਲੇ

06/24/2018 8:46:37 AM

ਮਾਨਸਾ (ਮਿੱਤਲ)—ਕਾਂਗਰਸ ਪਾਰਟੀ ਵੱਲੋਂ ਮੋਦੀ ਸਰਕਾਰ ਵਿਰੁੱਧ ਪਿੰਡਾਂ 'ਚ ਕੀਤੇ ਜਾ ਰਹੇ ਅਰਥੀ ਫੂਕ ਮੁਜਾਹਰਿਆਂ ਨੂੰ ਲੈ ਕੇ ਦੇ ਪਿੰਡਾਂ ਵਿੱਚ ਰੋਸ ਮੁਜਾਹਰੇ ਕਰਕੇ ਮੋਦੀ ਸਰਕਾਰ ਦੇ ਪੁਤਲਿਆਂ ਨੂੰ ਕਾਂਗਰਸ ਪਾਰਟੀ ਮਾਲਵਾ ਜੋਨ ਦੇ ਸੀਨੀਅਰੀ ਕਾਂਗਰਸੀ ਆਗੂ ਅਤੇ ਹਲਕਾ ਸਰਦੂਲਗੜ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।
ਮਾਨਸਾ (ਮਿੱਤਲ) —ਕੇਂਦਰ ਸਰਕਾਰ ਵਲੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਵਾਧਾ ਕੀਤੇ ਜਾਣ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਵੱਖ-ਵੱਖ ਥਾਵਾਂ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਜਾ ਰਹੇ ਹਨ। ਇਸੇ ਕੜੀ ਤਹਿਤ ਹਲਕਾ ਸਰਦੂਲਗੜ੍ਹ 'ਚ ਵੀ ਸਾਬਕਾ ਵਿਧਾਇਕ ਤੇ ਮਾਲਵਾ ਜੋਨ ਦੇ ਸੀਨੀਅਰ ਕਾਂਗਰਸੀ ਆਗੂ ਅਜੀਤਇੰਦਰ ਸਿੰਘ ਮੋਫਰ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 
ਇਸ ਮੌਕੇ ਮੋਫਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਪੱਧਰ 'ਤੇ ਕੀਤੇ ਜਾ ਰਹੇ ਅੰਦੋਲਨ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਲੋਕ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਹੁਣ ਉਹ ਦੇਸ਼ 'ਚ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਦੇਖਣਾ ਚਾਹੁੰਦੇ ਹਨ । ਇਸੇ ਦੌਰਾਨ ਪਿੰਡ ਫੱਤਾ ਮਾਲੋਕਾ, ਝੁਨੀਰ, ਕੋਰਵਾਲਾ, ਬਹਿਣੀਵਾਲ, ਚੈਨੇਵਾਲਾ, ਮਾਖਾ, ਮੋਫਰ ਆਦਿ ਪਿੰਡਾਂ 'ਚ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਤਿੱਖੀ ਨਾਅਰੇਬਾਜੀ ਕੀਤੀ ਗਈ । ਇਸੇ ਦੌਰਾਨ ਉਨ੍ਹਾਂ ਨਾਲ ਸੀਨੀਅਰੀ ਕਾਂਗਰਸੀ ਆਗੂਆਂ 'ਚ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਅਮਰੀਕ ਸਿੰਘ ਢਿੱਲੋਂ, ਬੱਲਮ ਸਿੰਘ, ਮੱਖਣ ਸਿੰਘ ਭੱਠਲ, ਹਰਪ੍ਰੀਤ ਸਿੰਘ ਬਹਿਣੀਵਾਲ, ਬਲਾਕ ਕਾਂਗਰਸ ਝੁਨੀਰ ਦੇ ਪ੍ਰਧਾਨ ਬਲਵੰਤ ਸਿੰਘ ਕੋਰਵਾਲਾ, ਗੁਰਮੇਲ ਸਿੰਘ ਮੋਫਰ, ਸਾਬਕਾ ਸਰਪੰਚ ਪਰਮਜੀਤ ਸਿੰਘ ਪੰਮੀ ਰਾਏਪੁਰ, ਸਰਪੰਚ ਗੁਰਦੀਪ ਸਿੰਘ ਲਖਮੀਰਵਾਲਾ, ਕੁਲਵਿੰਦਰ ਸਿੰਘ ਅਕਲੀਆ ਤਲਵੰਡੀ, ਪ੍ਰਕਾਸ਼ ਚੰਦ ਕੁਲਰੀਆਂ, ਸੰਦੀਪ ਸਿੰਘ ਪੀ.ਏ. ਆਦਿ ਮੌਜੂਦ ਸਨ ।