ਕਾਂਗਰਸ ਪਾਰਟੀ ਸੰਯੁਕਤ ਕਿਸਾਨ ਮੋਰਚੇ ਨਾਲ ਡਟ ਕੇ ਖੜ੍ਹੀ, ਰੱਦ ਹੋਣ ਕਾਲੇ ਕਾਨੂੰਨ : ਨਵਜੋਤ ਸਿੱਧੂ

Monday, Jul 26, 2021 - 09:02 PM (IST)

ਕਾਂਗਰਸ ਪਾਰਟੀ ਸੰਯੁਕਤ ਕਿਸਾਨ ਮੋਰਚੇ ਨਾਲ ਡਟ ਕੇ ਖੜ੍ਹੀ, ਰੱਦ ਹੋਣ ਕਾਲੇ ਕਾਨੂੰਨ : ਨਵਜੋਤ ਸਿੱਧੂ

ਚੰਡੀਗੜ੍ਹ—ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਰਾਹੁਲ ਗਾਂਧੀ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਲਿਖਿਆ ਕਿ ਕਾਂਗਰਸ ਪਾਰਟੀ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨਾਂ ਦੇ ਸੱਤਿਆਗ੍ਰਹਿ ਨਾਲ ਡਟ ਕੇ ਖੜ੍ਹੀ ਹੈ ਤੇ ਇਹ ਤਿੰਨੋਂ ਕਾਲੇ ਕਾਨੂੰਨ ਜ਼ਰੂਰ ਰੱਦ ਹੋਣੇ ਚਾਹੀਦੇ ਹਨ।

ਜ਼ਿਕਰਯੋਗ ਹੈ ਕਿ ਅੱਜ ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸੀ ਆਗੂ ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਭਵਨ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਟਰੈਕਟਰ ਦੇ ਸਾਹਮਣੇ ਖੇਤੀ ਕਾਨੂੰਨਾਂ ਖ਼ਿਲਾਫ਼ ਪੋਸਟਰ ਚਿਪਕਾਇਆ ਹੋਇਆ ਸੀ, ਜਿਸ ’ਤੇ ਲਿਖਿਆ ਸੀ- ਕਿਸਾਨ ਵਿਰੋਧੀ ਤਿੰਨੋਂ ਕਾਲੇ ਕਾਨੂੰਨ ਵਾਪਸ ਲਓ। ਰਾਹੁਲ ਨਾਲ ਟਰੈਕਟਰ ’ਤੇ ਪ੍ਰਤਾਪ ਸਿੰਘ ਬਾਜਵਾ, ਦਪਿੰਦਰ ਹੁੱਡਾ, ਗੁਰਜੀਤ ਔਜਲਾ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ। ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਸਰਕਾਰ ਕਿਸਾਨਾਂ ਦਾ ਹੱਕ ਖੋਹ ਰਹੀ ਹੈ, ਕਿਸਾਨਾਂ ਨੂੰ ਦਬਾਇਆ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ’ਤੇ ਗਲਤ ਦੋਸ਼ ਲਾਏ ਜਾ ਰਹੇ ਹਨ, ਉਨ੍ਹਾਂ ਨੂੰ ਅੱਤਵਾਦੀ ਤੱਕ ਕਹਿ ਦਿੱਤਾ ਜਾ ਰਿਹਾ ਹੈ।

ਇਸੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਫੇਸਬੁੱਕ ਤੇ ਟਵਿਟਰ ’ਤੇ ਪੋਸਟ ਪਾਉਂਦਿਆਂ ਰਾਹੁਲ ਗਾਂਧੀ ਦੀ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਸੱਤਿਆਗ੍ਰਹਿ ਨਾਲ ਡਟ ਕੇ ਖੜ੍ਹੀ ਹੈ ਤੇ ਤਿੰਨੋਂ ਕਾਲੇ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ।


author

Manoj

Content Editor

Related News