ਗੁਰਦਾਸਪੁਰ ਜ਼ਿਮਨੀ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ : ਮੰਗੇਵਾਲਾ

Monday, Sep 25, 2017 - 04:53 PM (IST)

ਗੁਰਦਾਸਪੁਰ ਜ਼ਿਮਨੀ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ : ਮੰਗੇਵਾਲਾ


ਮੋਗਾ (ਗਰੋਵਰ/ਗੋਪੀ)-ਗੁਰਦਾਸਪੁਰ ਜ਼ਿਮਨੀ ਚੋਣ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵੱਡੇ ਫਰਕ ਨਾਲ ਜਿੱਤਣਗੇ ਕਿਉਂਕਿ ਕਾਂਗਰਸ ਪਾਰਟੀ ਦੇ ਇਕ ਬੇਦਾਗ, ਪੜ੍ਹੇ-ਲਿਖੇ ਅਤੇ ਦੂਰ-ਅੰਦੇਸ਼ੀ ਸੋਚ ਦੇ ਮਾਲਕ ਉਮੀਦਵਾਰ ਦੀ ਚੋਣ ਕਰ ਕੇ ਵਿਰੋਧੀ ਪਾਰਟੀਆਂ ਨੂੰ ਚੋਣ ਮੈਦਾਨ ਭੱਖਣ ਤੋਂ ਪਹਿਲਾਂ ਹੀ ਚਿੱਤ ਕਰ ਦਿੱਤਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਨੇ ਕੀਤਾ। 
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਕੰਢੀ ਖੇਤਰ ਦੇ ਲੋਕਾਂ ਦੀ ਇਹ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਇਕ ਵਧੀਆ ਆਗੂ ਮਿਲਿਆ ਹੈ। ਸਮੁੱਚੀ ਕਾਂਗਰਸ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਗੁਰਦਾਸਪੁਰ ਜ਼ਿਮਨੀ ਚੋਣ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰੇਗੀ। ਪੰਜਾਬ ਸਰਕਾਰ ਦੀਆਂ ਬੀਤੇ 6 ਮਹੀਨਿਆਂ ਦੀਆਂ ਪ੍ਰਾਪਤੀਆਂ ਤੋਂ ਸੂਬੇ ਦਾ ਹਰ ਵਰਗ ਬੇਹੱਦ ਖੁਸ਼ ਹੈ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।


Related News