ਕੌਂਸਲ ਚੋਣਾਂ ''ਚ ਲੋਕਾਂ ਲਾਈ ਕਾਂਗਰਸ ਦੀਆਂ ਨੀਤੀਆਂ ''ਤੇ ਮੋਹਰ : ਕ੍ਰਿਸ਼ਨ ਤਿਵਾੜੀ

Thursday, Dec 21, 2017 - 05:05 PM (IST)

ਕੌਂਸਲ ਚੋਣਾਂ ''ਚ ਲੋਕਾਂ ਲਾਈ ਕਾਂਗਰਸ ਦੀਆਂ ਨੀਤੀਆਂ ''ਤੇ ਮੋਹਰ : ਕ੍ਰਿਸ਼ਨ ਤਿਵਾੜੀ


ਮੋਗਾ (ਗਰੋਵਰ, ਗੋਪੀ) - ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਦੀਆਂ ਚੋਣਾਂ 'ਚ ਪਾਰਦਰਸ਼ੀ ਢੰਗ ਨਾਲ ਹੋਈ ਵੋਟਿੰਗ ਦੌਰਾਨ ਲੋਕਾਂ ਨੇ ਕਾਂਗਰਸ ਦੀਆਂ ਨੀਤੀਆਂ 'ਤੇ ਮੋਹਰ ਲਾਉਂਦਿਆਂ ਵੱਡੀ ਗਿਣਤੀ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਫਤਵਾ ਦੇ ਕੇ ਪਾਰਟੀ ਦੀਆਂ ਵਿਕਾਸ ਨੀਤੀਆਂ 'ਤੇ ਮੋਹਰ ਲਾਈ ਹੈ, ਜਿਸ ਦੇ ਸਿੱਟੇ ਵਜੋਂ ਆਉਣ ਵਾਲੇ ਸਮੇਂ 'ਚ ਇਨ੍ਹਾਂ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਹੋਣ ਦੀ ਆਸ ਬੱਝੀ ਹੈ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕ੍ਰਿਸ਼ਨ ਤਿਵਾੜੀ ਨੇ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕਾਕਾ ਲੋਹਗੜ੍ਹ ਤੇ ਇਕਬਾਲ ਸਮਰਾ ਦੀ ਮਿਹਨਤ ਰੰਗ ਲਿਆਈ। ਵਿਧਾਨ ਸਭਾ ਚੋਣਾਂ ਮਗਰੋਂ ਹਲਕੇ ਦੇ ਲੋਕਾਂ ਨੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਅਤੇ ਉਨ੍ਹਾਂ ਦੇ ਭਰਾ ਇਕਬਾਲ ਸਿੰਘ ਸਮਰਾ ਦੇ ਹੱਕ 'ਚ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਆਗੂਆਂ ਦੀ ਮਿਹਨਤ ਨਾਲ ਹੀ ਹਲਕੇ 'ਚ ਕਾਂਗਰਸ ਪਾਰਟੀ ਦਿਨੋ-ਦਿਨ ਬੁਲੰਦੀਆਂ ਛੂਹ ਰਹੀ ਹੈ ਅਤੇ ਆਉਣ ਵਾਲੀਆਂ ਪੰਚਾਇਤੀ ਚੋਣਾਂ 'ਚ ਵੀ ਪਾਰਟੀ ਜਿੱਤ ਪ੍ਰਾਪਤ ਕਰੇਗੀ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਅਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਹੁਣੇ ਤੋਂ ਵਿੱਢ ਦਿੱਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 2019 ਦੀਆਂ ਚੋਣਾਂ ਦੌਰਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਪਾਰਟੀ ਕੇਂਦਰੀ ਸੱਤਾ 'ਤੇ ਕਾਬਜ਼ ਹੋਵੇਗੀ।


Related News