ਲੁਧਿਆਣਾ ਇੰਡਸਟਰੀ ਕੋਲ ਪਹੁੰਚੀ ਕਾਂਗਰਸ ਮੈਨੀਫੈਸਟੋ ਟੀਮ (ਵੀਡੀਓ)

06/28/2016 4:46:51 PM

ਲੁਧਿਆਣਾ : ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸਨਅਤਕਾਰਾਂ ਦਾ ਵੋਟ ਹਾਸਲ ਕਰਨ ਲਈ ਕਾਂਗਰਸ ਪਾਰਟੀ ਜ਼ਮੀਨੀ ਪੱਧਰ ''ਤੇ ਪੂਰਾ ਕੰਮ ਕਰ ਰਹੀ ਹੈ। ਜਿਸ ਦੇ ਚੱਲਦੇ ਮੰਗਲਵਾਰ ਨੂੰ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੀ ਟੀਮ ਨੇ ਲੁਧਿਆਣਾ ਪੁੱਜ ਕੇ ਹੋਜਰੀ ਅਤੇ ਕੱਪੜਾ ਵਪਾਰੀਆਂ ਨਾਲ ਗੱਲਬਾਤ ਕੀਤੀ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੈਨੀਫੈਸਟੋ ਵਿਚ ਵਪਾਰੀ ਵਰਗ ਦਾ ਪੂਰਾ ਖਿਆਲ ਰੱਖਿਆ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਕਾਂਗਰਸ ਵਿਚ ਸ਼ਾਮਲ ਹੋਣ ਦੌਰਾਨ ਹੀ ਰਾਹੁਲ ਗਾਂਧੀ ਵਲੋਂ ਮਨਪ੍ਰੀਤ ਬਾਦਲ ਨੂੰ ਮੈਨੀਫੈਸਟੋ ਬਣਾਉਣ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਸੀ।


Gurminder Singh

Content Editor

Related News