2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

Monday, Aug 03, 2026 - 04:54 PM (IST)

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਬੰਗਾ (ਧਰਮਵੀਰ ਪਾਲ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਐੱਸ. ਸੀ. ਸੈੱਲ ਪੰਜਾਬ ਦੇ ਇੰਚਾਰਜ ਸੁਧੀਰ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੰਗਠਨ ਸਿਰਜਣ ਅਭਿਆਨ ਤਹਿਤ ਬੰਗਾ ਦੇ ਅਨਮੋਲ ਪੈਲਸ ਵਿਖੇ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਅਗਵਾਈ ਬਿਮਲਾ ਦੇਵੀ ਬੰਗਾ, ਜ਼ਿਲ੍ਹਾ ਚੇਅਰਪਰਸਨ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਨੇ ਕੀਤੀ।

ਇਸ ਮੌਕੇ ਪੰਜਾਬ ਕਾਂਗਰਸ ਐੱਸ. ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਅਤੇ ਯਾਮਨੀ ਗੋਮਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਦੀ ਰਣਨੀਤੀ ਉੱਤੇ ਜ਼ੋਰ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ

ਮੀਟਿੰਗ ਦੌਰਾਨ ਕਮਲਜੀਤ ਬੰਗਾ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਐੱਸ. ਬੀ. ਐੱਸ. ਨਗਰ ਅਤੇ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਪਹੁੰਚੇ ਹੋਏ ਸੀਨੀਅਰ ਆਗੂਆਂ ਦਾ ਸਵਾਗਤ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਬੂਥ ਪੱਧਰ 'ਤੇ ਵਰਕਰ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਟੀਚਾ 2027 ਦੀਆਂ ਚੋਣਾਂ ਵਿੱਚ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਕਾਂਗਰਸ ਦੀ ਝੋਲੀ ਪਾਉਣ ਦਾ ਹੈ।

ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਤਿੰਨੋਂ ਵਿਧਾਨ ਸਭਾ ਹਲਕੇ ਬੰਗਾ, ਬਲਾਚੌਰ ਅਤੇ ਨਵਾਂਸ਼ਹਿਰ ਦੇ ਵੱਖ-ਵੱਖ ਬਲਾਕਾਂ ਲਈ ਵਾਈਸ ਚੇਅਰਮੈਨ, ਜਨਰਲ ਸਕੱਤਰ ਅਤੇ ਸਕੱਤਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ। ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ

ਆਗੂਆਂ ਨੇ ਕਿਹਾ ਕਿ ਹਰੇਕ ਬੂਥ 'ਤੇ ਘੱਟੋ-ਘੱਟ ਪੰਜ ਸਰਗਰਮ ਪਾਰਟੀ ਵਰਕਰਾਂ ਦੀ ਟੀਮ ਤਿਆਰ ਕੀਤੀ ਜਾਵੇ, ਜੋ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਵੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਹੁਣ ਦੂਰ ਨਹੀਂ ਹਨ, ਇਸ ਲਈ ਪਾਰਟੀ ਦੇ ਹਰ ਆਗੂ ਅਤੇ ਵਰਕਰ ਨੂੰ ਅੱਜ ਤੋਂ ਹੀ ਪੂਰੀ ਤਨਦੇਹੀ ਨਾਲ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ ਤਾਂ ਜੋ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣ ਸਕੇ ਅਤੇ ਸੂਬੇ ਨੂੰ ਮੁੜ ਤਰੱਕੀ ਦੀ ਲੀਹ 'ਤੇ ਲਿਆਂਦਾ ਜਾ ਸਕੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਧੀਰ ਚੌਧਰੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇੱਕਜੁਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਸੂਬੇ 'ਚ ਬਦਲਾਅ ਦੀ ਲਹਿਰ ਬਣ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਡਾ. ਬਖਸ਼ੀਸ਼ ਸਿੰਘ, ਗਿਆਨ ਚੰਦ, ਰਾਜ ਕੁਮਾਰ ਢੰਡੂਆ, ਡਾ. ਸ਼ਾਦੀ ਰਾਮ, ਤਰਸੇਮ ਲਾਲ, ਜਿੰਦਰ, ਗਿਆਨ ਸਿੰਘ, ਰਮੇਸ਼ ਕੁਮਾਰ, ਬਾਲੀ, ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News