ਰਾਜਾ ਵੜਿੰਗ ਦੀ ਅਗਵਾਈ 'ਚ CM ਮਾਨ ਨੂੰ ਮਿਲੇ ਕਾਂਗਰਸੀ ਆਗੂ, ‘ਭਾਰਤ ਜੋੜੋ ਯਾਤਰਾ’ ਸਬੰਧੀ ਕੀਤੀ ਇਹ ਮੰਗ
Monday, Dec 05, 2022 - 08:37 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸੰਸਦ ਮੈਂਬਰ ਰਵਨੀਤ ਬਿੱਟੂ ਤੇ ਸਾਬਕਾ ਵਿਧਾਇਕ ਰਾਣਾ ਕੇ. ਪੀ. ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ 'ਭਾਰਤ ਜੋੜੋ ਯਾਤਰਾ' ਜੋ ਅਗਲੇ ਮਹੀਨੇ ਪੰਜਾਬ ’ਚ ਦਾਖ਼ਲ ਹੋ ਰਹੀ ਹੈ, ਉਸ ਲਈ ਪ੍ਰਸ਼ਾਸਨਿਕ ਸਹਿਯੋਗ ਦੀ ਮੰਗ ਕੀਤੀ।
ਇਹ ਵੀ ਪੜ੍ਹੋ : HP Exits polls : ਭਾਜਪਾ ਤੇ ਕਾਂਗਰਸ 'ਚ ਜ਼ਬਰਦਸਤ ਟੱਕਰ, ਜਾਣੋ ਕਿਸ ਦੀ ਬਣੇਗੀ ਸਰਕਾਰ?
ਇਸ ਮੌਕੇ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ 'ਭਾਰਤ ਜੋੜੋ ਯਾਤਰਾ' ਨੂੰ ਪੰਜਾਬ ’ਚ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਲਈ ਪ੍ਰਸ਼ਾਸਨ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸਾਰੇ ਦੇਸ਼ ਵਿਚ ‘ਭਾਰਤ ਜੋੜੋ ਯਾਤਰਾ’ ਕੱਢੀ ਜਾ ਰਹੀ ਹੈ, ਜੋ ਅਗਲੇ ਹੋਰਨਾਂ ਸੂਬਿਆਂ ਤੋਂ ਹੁੰਦਿਆਂ ਅਗਲੇ ਮਹੀਨੇ ਪੰਜਾਬ ’ਚ ਦਾਖ਼ਲ ਹੋਵੇਗੀ।