ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਰੰਧਾਵਾ ਨਾਲ ਕੀਤੀ ਮੁਲਾਕਾਤ
Saturday, Jun 15, 2024 - 06:36 PM (IST)
ਬਟਾਲਾ (ਮਠਾਰੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਦਿਆਂ ਜਿੱਥੇ ਭਵਿੱਖ ਦੀ ਰਣਨੀਤੀ ਬਣਾਈ ਗਈ, ਉੱਥੇ ਨਾਲ ਹੀ ਦੋਵੇਂ ਸੀਨੀਅਰ ਕਾਂਗਰਸੀ ਨੇਤਾਵਾਂ ਵੱਲੋਂ ਲੋਕ ਸਭਾ ਚੋਣਾਂ 'ਚ ਹੋਈ ਜਿੱਤ ਨੂੰ ਲੈ ਕੇ ਇੱਕ ਦੂਸਰੇ ਨੂੰ ਮੁਬਾਰਕਬਾਦ ਵੀ ਦਿੱਤੀ ਗਈ। ਇਸ ਮੁਲਾਕਾਤ ਦੌਰਾਨ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮ ਪਤਨੀ ਜਤਿੰਦਰ ਕੌਰ ਰੰਧਾਵਾ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ
ਜਾਣਕਾਰੀ ਮੁਤਾਬਕ ਬਹੁਤ ਚੰਗੇ ਮਾਹੌਲ ਦੇ ਵਿੱਚ ਦੋਵੇਂ ਸੀਨੀਅਰ ਕਾਂਗਰਸੀ ਨੇਤਾਵਾਂ ਦਰਮਿਆਨ ਹੋਈ ਮੀਟਿੰਗ ਦੇ ਵਿੱਚ ਜਿੱਥੇ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ, ਉੱਥੇ ਨਾਲ ਹੀ ਆਉਣ ਵਾਲੇ ਸਮੇਂ ਨੂੰ ਲੈ ਕੇ ਵੀ ਵਿਉਤਬੰਦੀ ਤਿਆਰ ਕੀਤੀ ਗਈ, ਜਦਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਲੀ ਰਣਨੀਤੀ ਵੀ ਉਲੀਕੀ ਗਈ। ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਅੰਦਰ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ, ਜਦਕਿ ਪੰਜਾਬ ਦੇ ਸੂਝਵਾਨ ਲੋਕਾਂ ਵੱਲੋਂ ਕਾਂਗਰਸ ਦਾ ਡੱਟ ਕੇ ਸਾਥ ਦਿੱਤਾ ਗਿਆ ਹੈ। ਐੱਮ.ਪੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮ.ਪੀ ਰਾਜਾ ਵੜਿੰਗ ਨੇ ਸਮੁੱਚੇ ਹੀ ਪੰਜਾਬ ਦੇ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਪਿਆਰ ਤੇ ਸਤਿਕਾਰ ਪੰਜਾਬੀਆਂ ਵੱਲੋਂ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਇਆ ਗਿਆ ਹੈ। ਉਸ ਨੂੰ ਸਦਾ ਯਾਦ ਰੱਖਿਆ ਜਾਵੇਗਾ ਅਤੇ ਪੰਜਾਬ ਦੇ ਹੱਕਾ-ਹਿੱਤਾਂ ਦੀ ਖਾਤਰ ਲੜਾਈ ਨੂੰ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਭਾਵੇਂ ਕੇਂਦਰ ਦੇ ਵਿੱਚ ਭਾਜਪਾ ਦੀ ਸਰਕਾਰ ਬਣ ਗਈ ਹੈ, ਪਰ ਪੰਜਾਬ ਦੇ ਹੱਕਾਂ ਹਿੱਤਾਂ ਨੂੰ ਕੇਂਦਰ ਤੋਂ ਪ੍ਰਾਪਤ ਕਰਨ ਦੇ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8