ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

Friday, May 29, 2026 - 08:30 PM (IST)

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਰ ਵਿੱਚ ਹੋਈਆਂ ਮਿਊਂਸਪਲ ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਦੀ ਦੁਰਵਰਤੋਂ ਅਤੇ ਸਰਕਾਰੀ ਮਸ਼ੀਨਰੀ ਦੇ ਗਲਤ ਇਸਤੇਮਾਲ ਦੇ ਬਾਵਜੂਦ ਡਟ ਕੇ ਮੁਕਾਬਲਾ ਕਰਨ ਲਈ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਸੱਤਾਧਾਰੀ ਪਾਰਟੀ ਵੱਲੋਂ ਤਾਕਤ ਦੀ ਦੁਰਵਰਤੋਂ ਕਰਨ ਦਾ ਜ਼ਿਕਰ ਕਰਦਿਆਂ, ਕਿਹਾ ਕਿ ਪੰਜਾਬ ਭਰ ਵਿੱਚ ਹੋਈਆਂ ਮਿਊਂਸਪਲ ਚੋਣਾਂ ਦੌਰਾਨ ‘ਸਾਮ, ਦਾਮ, ਦੰਡ, ਭੇਦ’ ਦੀ ਨੀਤੀ ਦੇਖਣ ਮਿਲੀ ਹੈ। ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਇਹ ਨਤੀਜੇ ਪੰਜਾਬ ਦੀ ਜ਼ਮੀਨੀ ਹਕੀਕਤ ਦਾ ਅਸਲ ਦਰਪਣ ਨਹੀਂ ਹਨ, ਕਿਉਂਕਿ ਲੋਕ ਪੂਰੀ ਤਰ੍ਹਾਂ ਸੱਤਾਧਾਰੀ ਪਾਰਟੀ ਦੇ ਖ਼ਿਲਾਫ਼ ਹਨ। ਉਨ੍ਹਾਂ ਨੇ ਕਿਹਾ ਕਿ ਅਸਲੀ ਮੁਕਾਬਲਾ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਹੋਵੇਗਾ ਅਤੇ ਉਸ ਵੇਲੇ 'ਆਪ' ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਵੱਲੋਂ ਸਰਕਾਰੀ ਮਸ਼ੀਨਰੀ ਅਤੇ ਪੁਲਸ ਦਾ ਵੱਡੇ ਪੱਧਰ ਤੇ ਦੁਰਵਰਤੋਂ ਕੀਤੀ ਗਈ ਹੈ। ਇਸਦੇ ਬਾਵਜੂਦ, 'ਆਪ' ਕੁੱਲ ਵਾਰਡਾਂ ਦੇ ਹਿਸਾਬ ਨਾਲ ਵੀ ਅੱਧੇ ਅੰਕੜੇ ਤੋਂ ਪਾਰ ਨਹੀਂ ਹੋ ਸਕੀ ਹੈ।

ਵੜਿੰਗ ਨੇ ਫਿਰ ਤੋਂ ਦੁਹਰਾਇਆ ਕਿ 2027 ਦੇ ਅਸਲ ਚੋਣਾਂ ਦੇ ਮੁਕਾਬਲੇ ਵਿੱਚ 'ਆਪ' ਦਹਾਈ ਦਾ ਅੰਕੜਾ ਵੀ ਨਹੀਂ ਛੂਹ ਸਕੇਗੀ। ਉਨ੍ਹਾਂ ਨੇ ਕਿਹਾ ਕਿ 'ਆਪ' ਭਾਵੇਂ ਮਿਊਂਸਪਲ ਚੋਣਾਂ ਦੀ “ਚੋਰੀ ਕੀਤੀ ਜਿੱਤ” ਦਾ ਜਸ਼ਨ ਮਨਾ ਰਹੀ ਹੋਵੇ, ਲੇਕਿਨ ਇਹ ਜਸ਼ਨ ਬਹੁਤ ਥੋੜ੍ਹੇ ਸਮੇਂ ਲਈ ਹੋਵੇਗਾ ਅਤੇ ਇਸਦੀ ਮਿਆਦ ਫਰਵਰੀ 2027 ਤੱਕ ਹੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News