ਜਾਖੜ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਬੋਲੇ ਰਾਜਾ ਵੜਿੰਗ, ਕਿਹਾ-ਉਹ ਲੰਬੇ ਸਮੇਂ ਤੋਂ ਭਾਜਪਾ ਦੇ ਹੱਥਾਂ ’ਚ ਖੇਡ ਰਹੇ ਸਨ
Friday, May 20, 2022 - 08:24 AM (IST)
ਚੰਡੀਗੜ੍ਹ (ਅਸ਼ਵਨੀ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਹੈਰਾਨੀ ਨਹੀਂ ਪ੍ਰਗਟ ਕੀਤੀ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਭਾਜਪਾ ਦੇ ਹੱਥਾਂ ਵਿਚ ਖੇਡ ਰਹੇ ਸਨ। ਵੜਿੰਗ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਜਾਖੜ ਨੇ ਉਦੋਂ ਤੋਂ ਭਾਜਪਾ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ, ਜਦੋਂ ਉਹ ਕਾਂਗਰਸ ਵਿਚ ਸਨ। ਹੁਣ ਹੋਈ ਉਨ੍ਹਾਂ ਦੀ ਜੁਆਨਿੰਗ ਸਿਰਫ ਇਕ ਰਸਮ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ
ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਤੱਕ ਦੀ ਸਭ ਤੋਂ ਮਜ਼ਬੂਤ ਪਾਰਟੀ ਬਣ ਕੇ ਉਭਰੇਗੀ, ਕਿਉਂਕਿ ਪਾਰਟੀ ਤੋਂ ਵੱਡਾ ਕੋਈ ਵਿਅਕਤੀ ਨਹੀਂ ਹੁੰਦਾ। ਜੇਕਰ ਕੋਈ ਸੋਚਦਾ ਹੈ ਕਿ ਕਾਂਗਰਸ ਕਮਜ਼ੋਰ ਹੋ ਜਾਵੇਗੀ ਤਾਂ ਇਹ ਉਸ ਦੀ ਬਹੁਤ ਵੱਡੀ ਗਲਤੀ ਹੈ। ਉਨ੍ਹਾਂ ਕਿਹਾ ਕਿ ਕਈ ਨੇਤਾ ਆਉਂਦੇ ਅਤੇ ਜਾਂਦੇ ਹਨ ਪਰ ਪਾਰਟੀ ਹਮੇਸ਼ਾ ਮਜ਼ਬੂਤੀ ਨਾਲ ਖੜ੍ਹੀ ਰਹਿੰਦੀ ਹੈ ਅਤੇ ਉਵੇਂ ਹੀ ਰਹੇਗੀ।
ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਾਖੜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੇ ਹਿੰਦੂਤਵ ਦੇ ਏਜੰਡੇ ਦੀ ਬੋਲੀ ਬੋਲਦੇ ਹੋਏ ਪਾਰਟੀ ਨੂੰ ਕਾਫ਼ੀ ਨੁਕਸਾਨ ਪਹੁੰਚਾ ਚੁੱਕੇ ਹਨ। ਉਨ੍ਹਾਂ ਕੋਲ ਚੋਣਾਂ ਦੇ ਸਮੇਂ ਹਿੰਦੂ ਦਾ ਮੁੱਦਾ ਚੁੱਕਣ ਦਾ ਕੋਈ ਕਾਰਨ ਹੀ ਨਹੀਂ ਸੀ ਅਤੇ ਉਨ੍ਹਾਂ ਨੇ ਸਿਰਫ਼ ਭਾਜਪਾ ਦੀ ਮਦਦ ਕਰਨ ਲਈ ਅਜਿਹਾ ਕੀਤਾ।
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ