ਲੁਧਿਆਣਾ ''ਚ ਕਾਂਗਰਸ ਨੇ ਪਕੌੜੇ ਤਲ ਕੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
Monday, Sep 21, 2020 - 03:20 PM (IST)
ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਕਾਂਗਰਸ ਵੱਲੋਂ ਖੇਤੀਬਾੜੀ ਆਰਡੀਨੈਂਸ ਖ਼ਿਲਾਫ਼ ਵੱਖ-ਵੱਖ ਜਗ੍ਹਾ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਕੁਲਦੀਪ ਸਿੰਘ ਵੈਦ ਵੱਲੋਂ ਫੁੱਲਾਂਵਾਲ ਚੌਂਕ 'ਚ ਪ੍ਰਦਰਸ਼ਨ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਪਕੌੜੇ ਤਲੇ ਅਤੇ ਚਾਹ ਬਣਾਈ ਅਤੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਉੱਥੇ ਹੀ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 'ਤੇ ਨਿਸ਼ਾਨਾ ਸਾਧਿਆ ਗਿਆ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੋਗਲੀ ਨੀਤੀ ਖੇਡ ਰਿਹਾ ਹੈ। ਇਕ ਪਾਸੇ ਬੀਬੀ ਹਰਸਿਮਰਤ ਕੌਰ ਬਾਦਲ ਅਸਤੀਫ਼ਾ ਦਿੰਦੀ ਹੈ ਅਤੇ ਉੱਥੇ ਦੂਜੇ ਪਾਸੇ ਖੇਤੀ ਆਰਡੀਨੈਂਸ ਦੀ ਹਿਮਾਇਤ ਵੀ ਕਰਦੀ ਹੈ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਗਿਆ ਕਿ ਮੋਦੀ ਦੇ ਬਿੱਲ ਪਾਸ ਕਰਨ ਤੋਂ ਬਾਅਦ ਪੰਜਾਬ ਦੇ ਨੌਜਵਾਨ ਸਿਰਫ ਪਕੌੜੇ ਤਲਣ ਅਤੇ ਖਿਡੌਣੇ ਵੇਚਣ ਜੋਗੇ ਹੀ ਰਹਿ ਜਾਣਗੇ ਅਤੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕਰਦਿਆਂ ਹੋਇਆਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਪਾਰਟੀ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦੇਵੇਗੀ।
Related News
ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਦੇ ਪੋਸਟਰਾਂ ਨਾਲ..
