ਪੰਜਾਬ ਭਰ ’ਚ ਤੇਲ ਕੀਮਤਾਂ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਕੇਂਦਰ ਸਰਕਾਰ ''ਤੇ ਲਾਏ ਵੱਡੇ ਦੋਸ਼ (ਤਸਵੀਰਾਂ)

Friday, Jun 11, 2021 - 03:24 PM (IST)

ਸਮਰਾਲਾ (ਗਰਗ) : ਦੇਸ਼ ਵਿੱਚ ਆਸਮਾਨ ਛੂ ਰਹੀ ਮਹਿੰਗਾਈ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਹੋਏ ਭਾਰੀ ਵਾਧੇ ਖ਼ਿਲਾਫ਼ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਸ਼ੁਕਰਵਾਰ ਨੂੰ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਕਾਂਗਰਸ ਆਗੂਆਂ ਨੇ ਮਹਿੰਗਾਈ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਕਾਰਪੋਰੋਟ ਹਾਊਸਾਂ ਨੂੰ ਫਾਇਦਾ ਪਹੁੰਚਾਉਣ ਲਈ ਦੇਸ਼ ਦੇ ਆਮ ਲੋਕਾਂ ਦਾ ਕਚੂਮਰ ਕੱਢਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵਜ਼ੀਫ਼ਾ ਸਕੀਮ ਦੀ ਰਾਸ਼ੀ ਸਬੰਧੀ 'ਕੈਪਟਨ' ਨੇ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ

PunjabKesari

ਹਲਕਾ ਸਮਰਾਲਾ ਵਿਖੇ ਰੋਸ਼ ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਨੇ ਦੇਸ਼ ਨੂੰ ਆਰਥਿਕ ਤੌਰ ’ਤੇ ਤਬਾਹੀ ਵੱਲ ਧਕੇਲ ਦਿੱਤਾ ਹੈ ਅਤੇ ਲਗਾਤਾਰ ਦੇਸ਼ ਦੀ ਘੱਟ ਰਹੀ ਜੀ. ਡੀ. ਪੀ. ਦਰ ਭਾਰਤ ਨੂੰ ਦੁਨੀਆ ਦੇ ਗਰੀਬ ਦੇਸ਼ਾਂ ਦੀ ਸੂਚੀ ਵਿੱਚ ਲੈ ਆਈ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਆਮ ਵਿਅਕਤੀ ਕੋਰੋਨਾ ਦੇ ਨਾਲ-ਨਾਲ ਮਹਿੰਗਾਈ ਨਾਲ ਵੀ ਲੜ ਰਿਹਾ ਹੈ।

ਇਹ ਵੀ ਪੜ੍ਹੋ : ਕੈਨੇਡਾ 'ਚ ਪੜ੍ਹਾਈ ਦਾ ਸੁਫ਼ਨਾ ਦੇਖ ਰਹੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਜਲਦੀ ਮਿਲੇਗੀ ਵੱਡੀ ਰਾਹਤ

PunjabKesari

ਸ. ਢਿੱਲੋਂ ਨੇ ਪੈਟਰੋਲ-ਡੀਜ਼ਲ ਦੀਆਂ ਵਧੀਆ ਕੀਮਤਾਂ ਨੂੰ ਦੇਸ਼ ਦੇ ਖੇਤੀ ਅਤੇ ਉਦਯੋਗ ਸੈਕਟਰ ਸਮੇਤ ਹਰ ਵਰਗ ਲਈ ਹੀ ਘਾਤਕ ਦੱਸਦੇ ਹੋਏ ਕਿਹਾ ਕਿ ਇਸ ਨਾਲ ਮਹਿੰਗਾਈ ਹੋਰ ਵੀ ਰਿਕਾਰਡ ਪੱਧਰ ’ਤੇ ਪਹੁੰਚ ਜਾਵੇਗੀ ਅਤੇ ਪਹਿਲਾ ਤੋਂ ਹੀ ਕੋਰੋਨਾ ਕਾਰਨ ਮੰਦੀ ਤੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਲੋਕ ਭੁੱਖਮਰੀ ਦੇ ਸੰਕਟ ਵਿੱਚ ਫੱਸ ਜਾਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿਮਰਜੀਤ ਬੈਂਸ 'ਤੇ ਇਕ ਹੋਰ ਜਨਾਨੀ ਨੇ ਲਾਏ ਜਿਨਸੀ ਸ਼ੋਸ਼ਣ ਦੇ ਇਲਜ਼ਾਮ, ਜਾਣੋ ਪੂਰਾ ਮਾਮਲਾ

 ਇਸ ਮੌਕੇ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਦੇ ਮੁੱਖ ਚੌਂਕ ਵਿੱਚ ਮੋਦੀ ਸਰਕਾਰ ਖ਼ਿਲਾਫ਼ ਭਾਰੀ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਨੂੰ ਗੱਦੀ ਤੋਂ ਹਟਾਉਣ ਦੀ ਮੰਗ ਕੀਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News