ਚੰਡੀਗੜ੍ਹ : ਸੀ. ਬੀ. ਆਈ. ਦਫਤਰ ਬਾਹਰ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ''ਤੇ ਪਾਣੀ ਦੀਆਂ ਵਾਛੜਾਂ (ਤਸਵੀਰਾਂ)

Friday, Oct 26, 2018 - 02:45 PM (IST)

ਚੰਡੀਗੜ੍ਹ : ਸੀ. ਬੀ. ਆਈ. ਦਫਤਰ ਬਾਹਰ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ''ਤੇ ਪਾਣੀ ਦੀਆਂ ਵਾਛੜਾਂ (ਤਸਵੀਰਾਂ)

ਚੰਡੀਗੜ੍ਹ (ਮਨਮੋਹਨ, ਜੱਸੋਵਾਲ) : ਸੈਂਟਰਲ ਬਿਓਰੋ ਆਫ ਇਨਵੈਸਟੀਗੇਸ਼ਨ (ਸੀ. ਬੀ. ਆਈ.) ਦੇ ਡਾਇਰੈਕਟਰ ਆਲੋਕ ਵਰਮਾ ਦੇ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਸਥਿਤ ਸੀ. ਬੀ. ਆਈ. ਦਫਤਰ ਦੇ ਬਾਹਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਾਂਗਰਸੀ ਆਗੂਆਂ ਵਲੋਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

PunjabKesari

ਕਾਂਗਰਸੀ ਜਿਵੇਂ ਹੀ ਸੀ. ਬੀ. ਆਈ. ਦਫਤਰ ਨਜ਼ਦੀਕ ਜਾਣ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਵੀ ਕਾਂਗਰਸੀ ਆਗੂਆਂ ਨੇ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਬੈਰੀਕੇਡਸ ਤੋੜਦੇ ਹੋਏ ਅੱਗੇ ਵਧਦੇ ਰਹੇ, ਜਿਸ ਕਾਰਨ ਉਨ੍ਹਾਂ ਨੂੰ ਰੋਕਣ ਲਈ ਪੁਲਸ ਨੂੰ ਪਾਣੀ ਦੀਆਂ ਬੌਛਾਰਾਂ ਕਰਨੀਆਂ ਪਈਆਂ।

PunjabKesari

ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਰਾਫੇਲ ਖਰੀਦ ਦੀ ਜਾਂਚ ਕਰ ਰਹੇ ਆਲੋਕ ਵਰਮਾ ਨੂੰ ਜ਼ਬਰਦਸਤੀ ਛੁੱਟੀ 'ਤੇ ਭੇਜੇ ਜਾਣ ਦੇ ਵਿਰੋਧ 'ਚ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸੀ. ਬੀ. ਆਈ. ਅਧਿਕਾਰੀਆਂ ਨੂੰ ਲੰਬੀ ਛੁੱਟੀ 'ਤੇ ਭੇਜਣਾ ਜਨਤਾ ਨੂੰ ਭਰਮ 'ਚ ਪਾਉਣ ਦੀ ਕੋਸ਼ਿਸ਼ ਹੈ।

PunjabKesari

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਫੇਲ ਜਹਾਜ਼ ਡੀਲ ਤੋਂ ਧਿਆਨ ਹਟਾਉਣ ਲਈ ਸਾਰੀਆਂ ਹੱਦਾਂ ਲੰਘ ਰਹੀ ਹੈ।

PunjabKesari

ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹੀ 'ਤੇ ਉਤਰ ਆਈ ਹੈ। ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਸੀ. ਬੀ. ਆਈ. ਦਫਤਰ ਦੇ ਬਾਹਰ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। 


Related News