ਖੰਨਾ: ਟਰੈਕਟਰ ''ਤੇ ਕਾਂਗਰਸੀ ਵਿਧਾਇਕ ਨੇ ਕੱਢਿਆ ਕੇਂਦਰ ਸਰਕਾਰ ਦਾ ਜਲੂਸ
Friday, Sep 11, 2020 - 05:12 PM (IST)
ਖੰਨਾ (ਵਿਪਨ)— ਕੇਂਦਰ ਦੀ ਸਰਕਾਰ ਵੱਲੋਂ ਕਿਸਾਨ ਵਰੋਧੀ ਆਰਡੀਨੈਂਸ ਖ਼ਿਲਾਫ਼ ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਅਤੇ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾਂ ਵੱਲੋਂ ਹਲਕਾ ਪਾਇਲ 'ਚ ਵੱਡੀ ਗਿਣਤੀ 'ਚ ਕਿਸਾਨਾਂ ਨੂੰ ਨਾਲ ਲੈ ਕੇ ਅੱਜ ਟਰੈਕਟਰ ਰੈਲੀ ਕੱਢੀ ਗਈ। ਵੱਡੀ ਗਿਣਤੀ 'ਚ ਕਿਸਾਨਾਂ ਨੇ ਆਪਣੇ ਟਰੈਕਟਰਾਂ 'ਤੇ ਕੇਂਦਰ ਦੀ ਸਰਕਾਰ ਖ਼ਿਲਾਫ਼ ਰੈਲੀ ਕੱਢ ਗੁੱਸਾ ਜ਼ਾਹਰ ਕੀਤਾ।
ਇਹ ਵੀ ਪੜ੍ਹੋ:ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਮਾਨਤਾ ਦੇਣ ਦੀ ਵਿਧੀ ਨੂੰ ਬਣਾਇਆ ਸੁਖਾਲਾ
ਰੈਲੀ ਦੌਰਾਨ ਗੁਰਕੀਰਤ ਸਿੰਘ ਕੋਟਲੀ ਅਤੇ ਲਖਵੀਰ ਸਿੰਘ ਲੱਖਾਂ ਨੇ ਬੋਲਦੇ ਕਿਹਾ ਕਿ ਇਹ ਆਰਡੀਨੈਂਸ ਕਿਸਾਨ ਮਾਰੂ, ਕਿਸਾਨ ਨੂੰ ਖ਼ਤਮ ਕਰਨ ਲਈ ਨਰਿੰਦਰ ਮੋਦੀ ਵੱਲੋਂ ਇਹ ਪਾਸ ਕੀਤਾ ਗਿਆ ਹੈ ਅਤੇ ਅਕਾਲੀ ਦਲ ਬੀਬਾ ਹਰਸਿਮਰਤ ਦੀ ਕੁਰਸੀ ਬਚਾਉਣ ਲਈ ਪ੍ਰਕਾਸ਼ ਸਿੰਘ ਬਾਦਲ ਵੀ ਮੀਡੀਆ 'ਤੇ ਆ ਕੇ ਕਹਿ ਰਹਿ ਹਨ ਕਿ ਇਹ ਆਰਡੀਨੈਂਸ ਕਿਸਾਨਾਂ ਦੇ ਹੱਕ 'ਚ ਹੈ।ਉਨ੍ਹਾਂ ਕਿਹਾ ਕਿ ਜਦੋਂ ਤਕ ਇਸ ਆਰਡੀਨੈਂਸ ਨੂੰ ਖ਼ਤਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਾਂਗਰਸ ਸਰਕਾਰ ਮੋਦੀ ਸਰਕਾਰ ਖ਼ਿਲਾਫ਼ ਮੋਰਚੇ ਖੋਲ੍ਹਦੀ ਰਹੇਗੀ।
ਇਹ ਵੀ ਪੜ੍ਹੋ:'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਾਣੀ ਲਈ ਤੜਫ਼ਦਾ ਰਿਹਾ ਮੁੰਡਾ, ਸ਼ੱਕੀ ਹਾਲਾਤ 'ਚ ਹੋਈ ਮੌਤ
ਪੰਜਾਬ ਸਰਕਾਰ ਵੱਲੋਂ ਮਹਿੰਗੇ ਮੁੱਲ 'ਤੇ ਕੋਰੋਨਾ ਕਿੱਟਾਂ ਵੇਚਣ ਨੂੰ ਲੈ ਕੇ ਅਮਨ ਅਰੋੜਾ ਵੱਲੋਂ ਦਿੱਤੇ ਬਿਆਨ 'ਤੇ ਲੱਖਾਂ ਨੇ ਬੋਲਦੇ ਕਿਹਾ ਕਿ ਉਨ੍ਹਾਂ ਕੋਲ ਕੋਈ ਮੁੱਦਾ ਨਹੀਂ ਹੈ। ਆਮ ਆਦਮੀ ਪਾਰਟੀ ਪੰਜਾਬ 'ਚ ਖ਼ਤਮ ਹੋ ਚੁੱਕੀ ਹੈ ਅਤੇ ਹੋਸ਼ੀ ਰਾਜਨੀਤੀ ਕਰ ਰਹੀ ਹੈ। ਉਥੇ ਹੀ ਕਿਸਾਨਾਂ ਨੇ ਬੋਲਦੇ ਹੋਏ ਕਿਹਾ ਕੇਂਦਰ ਦੀ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਨ ਲੱਗੀ ਹੋਈ ਹੈ, ਜਿਸ ਨਾਲ ਕਿਸਾਨ ਖ਼ਤਮ ਹੋ ਜਾਣਗੇ ਅਤੇ ਕਿਸਾਨਾਂ ਨਾਲ ਵੱਡੇ ਵਪਾਰੀ ਲੁੱਟ ਕਰਨਗੇ।
ਇਹ ਵੀ ਪੜ੍ਹੋ:NRI ਪਤੀ ਦੀ ਘਟੀਆ ਕਰਤੂਤ, ਗੱਡੀ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਨਾਲ ਕੀਤਾ ਇਹ ਕਾਰਾ
ਇਹ ਵੀ ਪੜ੍ਹੋ:ਹੁਣ ਸਾਬਕਾ DGP ਸੁਮੇਧ ਸੈਣੀ ਦੇ ਜੱਦੀ ਘਰ 'ਚ ਐੱਸ.ਆਈ.ਟੀ. ਨੇ ਕੀਤੀ ਛਾਪੇਮਾਰੀ
ਇਹ ਵੀ ਪੜ੍ਹੋ: ਸੁਮੇਧ ਸੈਣੀ ਨੂੰ ਲੈ ਕੇ ਸਿਮਰਜੀਤ ਸਿੰਘ ਬੈਂਸ ਦੀ ਕੈਪਟਨ ਨੂੰ ਚਿੱਠੀ, ਕਮਿਸ਼ਨ ਬਿਠਾਉਣ ਦੀ ਕੀਤੀ ਮੰਗ