ਚੰਡੀਗੜ੍ਹ ''ਚ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ, ਕਈ ਆਗੂ ਹਿਰਾਸਤ ''ਚ
Tuesday, Dec 10, 2024 - 03:20 PM (IST)
ਚੰਡੀਗੜ੍ਹ : ਇੱਥੇ ਅੱਜ ਪੰਜਾਬ ਯੂਥ ਕਾਂਗਰਸ ਵਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ 'ਚੋਂ ਅਜੇ ਤੱਕ ਨਸ਼ਾ ਖ਼ਤਮ ਨਹੀਂ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੇ ਪੁਲਸ ਵਲੋਂ ਲਾਏ ਗਏ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਕਾਂਗਰਸੀਆਂ ਅਤੇ ਪੁਲਸ ਵਿਚਾਲੇ ਝੜਪਾਂ ਵੀ ਹੋਈਆਂ। ਪੁਲਸ ਨੇ ਰੋਸ ਪ੍ਰਦਰਸ਼ਨ ਕਰ ਰਹੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਹੈ।