ਰਾਹੁਲ ਗਾਂਧੀ ਵਲੋਂ ਪਾਰਟੀ ਆਗੂਆਂ ਨੂੰ ਸੂਰਤ ਬੁਲਾਉਣ ਦੀ ਵਜ੍ਹਾ ਨਾਲ ਪੈਂਡਿੰਗ ਹੋਇਆ ਕਾਂਗਰਸ ਦਾ ਰੋਸ ਮਾਰਚ

Monday, Apr 03, 2023 - 02:01 PM (IST)

ਰਾਹੁਲ ਗਾਂਧੀ ਵਲੋਂ ਪਾਰਟੀ ਆਗੂਆਂ ਨੂੰ ਸੂਰਤ ਬੁਲਾਉਣ ਦੀ ਵਜ੍ਹਾ ਨਾਲ ਪੈਂਡਿੰਗ ਹੋਇਆ ਕਾਂਗਰਸ ਦਾ ਰੋਸ ਮਾਰਚ

ਲੁਧਿਆਣਾ (ਹਿਤੇਸ਼) : ਕਾਂਗਰਸ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਦਾ ਵਿਰੋਧ ਕਰਨ ਲਈ ਜੋ ਡਰਾਈਵ ਸ਼ੁਰੂ ਕੀਤੀ ਗਈ ਹੈ, ਉਸ ਦੇ ਅਧੀਨ ਸੋਮਵਾਰ ਲੁਧਿਆਣਾ ਤੋਂ ਕੱਢਿਆ ਜਾਣ ਵਾਲਾ ਰੋਸ ਮਾਰਚ 2 ਦਿਨ ਲਈ ਪੈਂਡਿੰਗ ਕਰ ਦਿੱਤਾ ਗਿਆ ਹੈ। ਇਸ ਰੋਸ ਮਾਰਚ ਲਈ ਘੰਟਾਘਰ ਚੌਕ ਤੋਂ ਡਵੀਜ਼ਨ ਨੰ. 3 ਚੌਕ ਤੱਕ ਦਾ ਰੂਟ ਤੈਅ ਕੀਤਾ ਗਿਆ ਸੀ, ਜਿਸ ਵਿਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਇੰਚਾਰਜ ਹਰੀਸ਼ ਚੌਧਰੀ ਅਤੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਸੀ ਪਰ ਇਕ ਦਿਨ ਪਹਿਲਾਂ ਇਸ ਰੋਸ ਮਾਰਚ ਨੂੰ 3 ਦੀ ਬਜਾਏ 5 ਅਪ੍ਰੈਲ ਨੂੰ ਕੱਢਣ ਦੀ ਸੂਚਨਾ ਦੇ ਦਿੱਤੀ ਗਈ, ਜਿਸ ਨੂੰ ਲੈ ਕੇ ਸਿਆਸੀ ਗਲਿਆਰਿਆਂ ’ਚ ਅਟਕਲਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ, ਜਿਸ ’ਚ ਮੁੱਖ ਰੂਪ ’ਚ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੋਂ ਬਾਅਦ ਸਿਆਸੀ ਸਮੀਕਰਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਸੀਂ ਦੂਜੀਆਂ ਪਾਰਟੀਆਂ ਵਾਂਗ ਸਿਆਸਤ ਦਾ ਕਾਰੋਬਾਰ ਨਹੀਂ ਕਰਦੇ, ਲੋਕ ਭਲਾਈ ਦੇ ਕੰਮ ਕਰਦੇ ਹਾਂ : ਭਗਵੰਤ ਮਾਨ

ਭਾਵੇਂ ਕਾਂਗਰਸੀ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਵਲੋਂ ਹਰੀਸ਼ ਚੌਧਰੀ, ਰਾਜਾ ਵੜਿੰਗ ਆਦਿ ਸੀਨੀਅਰ ਅਹੁਦੇਦਾਰਾਂ ਨੂੰ ਸੂਰਤ ਬੁਲਾਉਣ ਦੀ ਵਜ੍ਹਾ ਨਾਲ ਕਾਂਗਰਸ ਦਾ ਰੋਸ ਮਾਰਚ ਪੈਂਡਿੰਗ ਹੋਇਆ ਹੈ ਕਿਉਂਕਿ ਸੂਰਤ ’ਚ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਹੀ ਕੋਰਟ ਵਲੋਂ ਰਾਹੁਲ ਗਾਂਧੀ ਨੂੰ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ’ਚ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦਾ ਕਹਿਣਾ ਹੈ ਕਿ ਹਾਈ ਕਮਾਨ ਦੇ ਨਿਰਦੇਸ਼ ’ਤੇ ਹੀ ਰੋਸ ਮਾਰਚ ਪੈਂਡਿੰਗ ਹੋਇਆ ਹੈ।

ਇਹ ਵੀ ਪੜ੍ਹੋ : ਕਰਨਾਟਕ ’ਚ ਵਿਧਾਨ ਸਭਾ ਚੋਣਾਂ ਦੇ ਜੋੜ-ਤੋੜ ’ਚ ਜੁਟੀਆਂ ਸਿਆਸੀ ਪਾਰਟੀਆਂ, ਰੋਜ਼ਾਨਾ ਬਦਲਣ ਲੱਗੇ ਸਮੀਕਰਨ!

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News