ਸਾਂਸਦ ਰਵਨੀਤ ਬਿੱਟੂ ਦੀ ਗ੍ਰਿਫਤਾਰੀ ਦੇ ਵਿਰੋਧ ''ਚ ਕਾਂਗਰਸੀਆਂ ਨੇ ਫੂਕਿਆ ਬਾਦਲ ਦਾ ਪੁਤਲਾ
Thursday, Oct 15, 2015 - 03:04 PM (IST)

ਜਲੰਧਰ (ਪਾਹਵਾ/ਚੋਪੜਾ)-ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਗ੍ਰਿਫਤਾਰੀ ਦੇਣ ਤੋਂ ਬਾਅਦ ਕਾਂਗਰਸੀ ਵਰਕਰਾਂ ਵਲੋਂ ਵੀਰਵਾਰ ਨੂੰ ਡੀ. ਸੀ. ਦਫਤਰ ਦੇ ਸਾਹਮਣੇ ਮੁੱਖ ਮੰਤਰੀ ਬਾਦਲ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਡੀ. ਸੀ. ਨੂੰ ਮੰਗ ਪੱਤਰ ਸੌਂਪਿਆ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਅਤੇ ਡੀ. ਸੀ. ਦਫਤਰ ''ਚ ਤਾਲਾ ਲਾਉਣ ਦੀ ਕੋਸ਼ਿਸ਼ ਦੇ ਦੋਸ਼ ''ਚ ਪੁਲਸ ਨੇ ਸੰਸਦ ਮੈਂਬਰ ਬਿੱਟੂ ਸਮੇਤ ਉਸ ਦੇ ਸਾਥੀਆਂ ਖਿਲਾਫ ਵੱਖ-ਵੱਖ ਧਾਰਾਵਾਂ ਦੇ ਅਧੀਨ 27 ਸਤੰਬਰ ਨੂੰ ਮਾਮਲੇ ਦਰਜ ਕੀਤੇ ਗਏ ਸੀ।
''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।