ਮਜੀਠੀਆ ਦਾ ਕਾਂਗਰਸ 'ਤੇ ਤੰਜ, ਕਿਹਾ-ਵ੍ਹਿੱਪ ਜਾਰੀ ਨਾ ਕਰਕੇ ਦਿੱਤਾ ਸਾਂਝ-ਭਿਆਲੀ ਦਾ ਸਬੂਤ

Thursday, Oct 29, 2020 - 06:28 PM (IST)

ਮਜੀਠੀਆ ਦਾ ਕਾਂਗਰਸ 'ਤੇ ਤੰਜ, ਕਿਹਾ-ਵ੍ਹਿੱਪ ਜਾਰੀ ਨਾ ਕਰਕੇ ਦਿੱਤਾ ਸਾਂਝ-ਭਿਆਲੀ ਦਾ ਸਬੂਤ

ਧੂਰੀ (ਸੰਜੀਵ) : ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਕੇਰਲ ਸੂਬੇ ਨੇ 16 ਖੇਤੀ ਜਿਣਸਾਂ 'ਤੇ ਖ਼ਰੀਦ ਮੁੱਲ ਤੈਅ ਕਰਕੇ ਕਿਸਾਨਾਂ ਦੀ ਬਾਂਹ ਫੜ੍ਹੀ ਹੈ। ਉਸੇ ਤਰਜ 'ਤੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਾਹੀਂਦਾ ਹੈ ਕਿ ਉਹ ਪੰਜਾਬ ਦਿਵਸ ਮਨਾਉਣ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਦੀ ਕਣਕ, ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਦਾ ਐੱਮ. ਐੱਸ. ਪੀ. ਤੈਅ ਕਰਨ ਦਾ ਐਲਾਨ ਕਰਨ। ਉਨ੍ਹਾਂ ਇਹ ਵਿਚਾਰ ਅੱਜ ਨੇੜਲੇ ਪਿੰਡ ਕੱਕੜਵਾਲ ਵਿਖੇ ਮਰਹੂਮ ਮੁੱਖ ਮੰਤਰੀ ਪੰਜਾਬ ਸੁਰਜੀਤ ਸਿੰਘ ਬਰਨਾਲਾ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪੋਤਰੇ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਦੀ ਅਗਵਾਈ ਹੇਠ ਇਲਾਕੇ ਦੇ ਚੋਣਵੇਂ ਆਗੂਆਂ ਦੀ ਵਿਸਥਾਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਅਤੇ ਉਨਾਂ ਦੀ ਧਰਮਪਤਨੀ ਬੀਬੀ ਹਰਪ੍ਰੀਤ ਕੌਰ ਬਰਨਾਲਾ ਸੀ. ਮੀਤ ਪ੍ਰਧਾਨ ਇਸਤਰੀ ਅਕਾਲੀ ਦਲ ਵੀ ਉਚੇਚੇ ਤੌਰ 'ਤੇ ਮੌਜੂਦ ਰਹੇ।

ਇਹ ਵੀ ਪੜ੍ਹੋ : ਕੈਪਟਨ ਤੇ ਪੀ. ਐੱਮ. ਮੋਦੀ 'ਤੇ 'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਤਿੱਖੇ ਸ਼ਬਦੀ ਵਾਰ (ਵੀਡੀਓ)

ਬਿਕਰਮਜੀਤ ਸਿੰਘ ਮਜੀਠੀਆ ਨੇ ਕਾਂਗਰਸ ਪਾਰਟੀ 'ਤੇ ਕਿਸਾਨੀ ਨਾਲ ਧ੍ਰੋਹ ਕਮਾਉਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਰਾਜ ਸਭਾ 'ਚ ਯੂ. ਪੀ. ਏ. ਦੇ ਮੈਂਬਰਾਂ ਦੀ ਬਹੁਗਿਣਤੀ ਹੋਣ ਦੇ ਬਾਵਜੂਦ ਕਾਂਗਰਸ ਨੇ ਵ੍ਹਿੱਪ ਜਾਰੀ ਨਾ ਕਰਕੇ ਕੇਂਦਰ ਨਾਲ ਖੇਡੇ ਜਾ ਰਹੇ ਰਹੇ ਫਿਕਸ ਮੈਚ 'ਤੇ ਸਾਂਝ-ਭਿਆਲੀ ਦਾ ਸਬੂਤ ਦਿੱਤਾ ਹੈ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਲ ਪਾਸ ਕਰਨ ਦੇ ਮਾਮਲੇ 'ਚ ਕਿਸਾਨੀ ਨੂੰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸਦੇ   ਉਲਟ ਸ਼੍ਰੋਮਣੀ ਅਕਾਲੀ ਦਲ ਨੇ ਦਹਾਕਿਆਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਚੱਲੀ ਆ ਰਹੀ ਸਿਆਸੀ ਸਾਂਝ ਅਤੇ ਕੇਂਦਰ ਦੀ ਵਜ਼ੀਰੀ ਨੂੰ ਛੱਡ ਕੇ ਕਿਸਾਨਾਂ ਦਾ ਸਾਥ ਦੇ ਕੇ ਇਤਿਹਾਸ ਸਿਰਜਿਆ ਹੈ। ਪ੍ਰੈੱਸ ਮਿਲਣੀ ਦੌਰਾਨ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧੂਰੀ ਅੰਦਰ ਬਰਨਾਲਾ ਪਰਿਵਾਰ ਅਤੇ ਹਰੀ ਸਿੰਘ ਨਾਭਾ ਵੱਲੋਂ ਚਲਾਈਆਂ ਜਾ ਰਹੀਆਂ ਸਮਾਂਤਰ ਸਿਆਸੀ ਸਰਗਰਮੀਆਂ ਬਾਰੇ ਪੁੱਛੇ ਜਾਣ 'ਤੇ    ਉਨ੍ਹਾਂ ਕਿਹਾ ਕਿ ਜਿੱਥੇ ਬਰਨਾਲਾ ਪਰਿਵਾਰ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਖ਼ਾਸ ਸਥਾਨ ਹੈ ਪਰ ਇਸ ਤੋਂ ਜ਼ਿਆਦਾ ਤਾਂ ਪਾਰਟੀ ਪ੍ਰਧਾਨ ਹੀ ਟਿੱਪਣੀ ਕਰ ਸਕਦੇ ਹਨ। ਇਸ ਮੌਕੇ ਪ੍ਰਿੰਸੀਪਲ ਜੋਰਾ ਸਿੰਘ, ਹਰਬੰਸ ਦਾਸ, ਗੁਰਵਿੰਦਰ ਸਿੰਘ ਧੰਦੀਵਾਲ, ਰਵੀਇੰਦਰ ਸਿੰਘ ਈਸੜਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : ਮਨਸਾ ਦੇਵੀ ਗਾਊਧਾਮ 'ਚ 80 ਗਊਆਂ ਦੀ ਮੌਤ, ਫੂਡ ਪੁਆਇਜ਼ਨਿੰਗ ਦਾ ਸ਼ੱਕ     


author

Anuradha

Content Editor

Related News