ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਕਾਂਗਰਸ ਨੇ ਚੋਣ ਪ੍ਰਚਾਰ 'ਤੇ ਲਾਇਆ ਵਿਰਾਮ, ਰਾਜਾ ਵੜਿੰਗ ਨੇ ਕਹੀ ਇਹ ਗੱਲ

Wednesday, Apr 26, 2023 - 10:34 PM (IST)

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਕਾਂਗਰਸ ਨੇ ਚੋਣ ਪ੍ਰਚਾਰ 'ਤੇ ਲਾਇਆ ਵਿਰਾਮ, ਰਾਜਾ ਵੜਿੰਗ ਨੇ ਕਹੀ ਇਹ ਗੱਲ

ਗੁਰਾਇਆ (ਮੁਨੀਸ਼)- ਫ਼ਿਲੌਰ ਹਲਕੇ ਦੇ ਸ਼ਹਿਰ ਗੁਰਾਇਆ ਵਿਖੇ ਪਹੁੰਚੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਹੋਰ ਲੀਡਰਾਂ ਤੇ ਵਰਕਰਾਂ ਸਮੇਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ 2 ਮਿੰਟ ਦਾ ਮੌਨ ਰੱਖਿਆ। ਵੜਿੰਗ ਨੇ ਕਿਹਾ ਕਿ ਕਾਂਗਰਸ ਵੱਲੋਂ 27 ਅਪ੍ਰੈਲ ਦੇ ਆਪਣੇ ਸਾਰੇ ਚੋਣ ਸਮਾਗਮ ਰੱਦ ਕਰ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ - ਗੋਲ਼ੀ ਲੱਗਣ ਨਾਲ 12ਵੀਂ ਦੇ ਵਿਦਿਆਰਥੀ ਦੀ ਮੌਤ, ਪਿਛਲੇ ਮਹੀਨੇ ਸ਼ੂਟਿੰਗ 'ਚ ਜਿੱਤਿਆ ਸੀ ਗੋਲਡ ਮੈਡਲ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਭਲਕੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਵੇਗੀ। ਵੜਿੰਗ ਨੇ ਕਿਹਾ ਕਿ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਆਪਣੀ ਯੋਗਤਾ ਤੇ ਪਿਆਰ ਸਦਕਾ ਹੀ ਜਨਤਾ ਨੇ ਉਨ੍ਹਾਂ ਨੂੰ ਇੰਨਾ ਪਿਆਰ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News