ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ ਰਵਨੀਤ ਬਿੱਟੂ ਦਾ ਵੱਡਾ ਬਿਆਨ
Tuesday, Apr 05, 2022 - 09:02 PM (IST)
ਲੁਧਿਆਣਾ : ਕਾਂਗਰਸ ਹਾਈਕਮਾਨ ਵਲੋਂ ਭਾਵੇਂ ਅਜੇ ਤਕ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਐਲਾਨ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ ਦੇ ਐੱਮ. ਪੀ. ਅਤੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿੱਟੂ ਨੇ ਆਖਿਆ ਹੈ ਕਿ ਪਾਰਟੀ ਦੇ ਪੁਰਾਣੇ ਅਤੇ ਤਜ਼ਰਬੇਕਾਰ ਆਗੂ ਨੂੰ ਸੂਬੇ ਦੀ ਕਮਾਨ ਸੌਂਪੀ ਜਾਣੀ ਚਾਹੀਦੀ ਹੈ। ਕੋਈ ਅਜਿਹਾ ਆਗੂ ਪ੍ਰਧਾਨ ਲਗਾਇਆ ਜਾਣਾ ਚਾਹੀਦਾ ਹੈ, ਜਿਹੜਾ ਸਾਰਿਆਂ ਨੂੰ ਨਾਲ ਲੈ ਕੇ ਚੱਲ ਸਕੇ। ਇਸ ਦੇ ਨਾਲ ਹੀ ਬਿੱਟੂ ਨੇ ਸਾਫ ਕੀਤਾ ਹੈ ਕਿ ਉਹ ਕਿਸੇ ਵੀ ਅਹੁਦੇ ਦੀ ਰੇਸ ਵਿਚ ਨਹੀਂ ਹਨ।
ਇਹ ਵੀ ਪੜ੍ਹੋ : ਪਟਿਆਲਾ ਜੇਲ ’ਚ ਬੰਦ ਬਿਕਰਮ ਮਜੀਠੀਆ ਦੀ ਜਾਨ ਨੂੰ ਗੈਂਗਸਟਰਾਂ ਤੋਂ ਖਤਰਾ
ਉਧਰ ਨਵਜੋਤ ਸਿੱਧੂ ਵਲੋਂ ਪਾਰਟੀ ਦੀ ਪ੍ਰਧਾਨਗੀ ਨੂੰ ਲੈ ਕੇ ਕੀਤੇ ਜਾ ਰਹੇ ਸ਼ਕਤੀ ਪ੍ਰਦਰਸ਼ਨ ’ਤੇ ਵੀ ਹਾਈਕਮਾਨ ਦੀ ਨਜ਼ਰ ਰੱਖੀ ਹੋਈ ਹੈ। ਪਾਰਟੀ ਦੇ 3 ਵਿਧਾਇਕ ਵਿਰੋਧੀ ਧਿਰ ਦੇ ਆਗੂ ਅਤੇ ਸੂਬਾ ਪ੍ਰਧਾਨ ਦੀ ਦੌੜ ਵਿਚ ਹਨ। ਇਸ ’ਚ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਪਰਗਟ ਸਿੰਘ ਸ਼ਾਮਲ ਹਨ। ਬਾਜਵਾ ਦੀ ਨਜ਼ਰ ਵਿਰੋਧੀ ਧਿਰ ਦੇ ਆਗੂ ਬਣਨ ’ਤੇ ਹੈ। ਇਸ ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ 3 ਵਾਰ ਦੇ ਸਾਂਸਦ ਰਵਨੀਤ ਬਿੱਟੂ ਵੀ ਪਾਰਟੀ ਪ੍ਰਧਾਨਗੀ ਦੀ ਦੌੜ ਵਿਚ ਦਿਖਾਈ ਦੇ ਰਹੇ ਹਨ। 4 ਵਾਰ ਵਿਧਾਇਕ, 1 ਵਾਰ ਸਾਂਸਦ ਅਤੇ 1 ਵਾਰ ਰਾਜ ਸਭਾ ਮੈਂਬਰ ਬਣਨ ਵਾਲੇ ਬਾਜਵਾ ਵੀ ਵਿਰੋਧੀ ਧਿਰ ਦਾ ਆਗੂ ਬਣਨ ਦੀ ਦੌੜ ਵਿਚ ਸਭ ਤੋਂ ਅੱਗੇ ਨਜ਼ਰ ਆ ਰਹੇ ਹਨ। ਜਿਸ ਤਰ੍ਹਾਂ ਵਿਧਾਨ ਸਭਾ ਵਿਚ ਬਾਜਵਾ ਨੇ ਆਪਣੇ-ਆਪ ਨੂੰ ਪੇਸ਼ ਕੀਤਾ ਸੀ ਉਸ ਕਾਰਨ ਪਾਰਟੀ ਉਨ੍ਹਾਂ ਦੇ ਪੱਖ ’ਚ ਜਾ ਰਹੀ ਹੈ।
ਇਹ ਵੀ ਪੜ੍ਹੋ : ਡੇਰਾਬੱਸੀ ਦੇ ਸ਼ਮਸ਼ਾਨਘਾਟ ਦੀ ਹੈਰਾਨ ਕਰਨ ਵਾਲੀ ਘਟਨਾ, ਇਸ ਹਾਲਤ ’ਚ ਲਾਸ਼ਾਂ ਦੇਖ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?