ਕੈਬਨਿਟ ਮੰਤਰੀ ਸਰਾਰੀ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ, 10 ਨੂੰ ਕਰੇਗੀ ਸੂਬਾ ਪੱਧਰੀ ਪ੍ਰਦਰਸ਼ਨ

Saturday, Oct 08, 2022 - 08:11 PM (IST)

ਕੈਬਨਿਟ ਮੰਤਰੀ ਸਰਾਰੀ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ, 10 ਨੂੰ ਕਰੇਗੀ ਸੂਬਾ ਪੱਧਰੀ ਪ੍ਰਦਰਸ਼ਨ

ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਭਗਵੰਤ ਸਿੰਘ ਮਾਨ ਦੀ ਕੈਬਨਿਟ ’ਚ ਦਾਗ਼ੀ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਪਾਰਟੀ ਨੇ ਕਿਹਾ ਹੈ ਕਿ ਸਰਾਰੀ ਦੀ ਥਾਂ ਜੇਲ੍ਹ ’ਚ ਹੈ, ਨਾ ਕਿ ਕੈਬਨਿਟ ’ਚ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਪਾਰਟੀ ਵੱਲੋਂ 10 ਅਕਤੂਬਰ ਦਿਨ ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪ੍ਰਦਰਸ਼ਨ ਕਰਕੇ ਸਰਕਾਰ ਤੋਂ ਸਰਾਰੀ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾਵੇਗੀ, ਜਿਸ ਦਾ ਖ਼ੁਲਾਸਾ ਖੁਦ ਉਨ੍ਹਾਂ ਦੇ ਓ. ਐੱਸ. ਡੀ. ਨੇ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪਰਾਲੀ ਸੰਭਾਲਣ ’ਤੇ ਕਿਸਾਨਾਂ ਦੇ ਹੁੰਦੇ ਖਰਚ ਨੂੰ ਲੈ ਕੇ CM ਮਾਨ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਸੂਬਾ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਨੇ ਕਿਹਾ ਕਿ ਸਰਾਰੀ ਦੇ ਸਰਕਾਰ ’ਚ ਹੋਣਾ ਈਮਾਨਦਾਰ ਸਰਕਾਰ ਬਾਰੇ ਇਨ੍ਹਾਂ ਦੇ ਦਾਅਵਿਆਂ ’ਤੇ ਚਪੇੜ ਹੈ। ਇਸ ਤੋਂ ਸਪੱਸ਼ਟ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਨ ਦੀ ਕਾਰਵਾਈ ਮਹਿਜ਼ ਡਰਾਮਾ ਸੀ। ਜੇਕਰ ਇਹ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸੱਚਮੁੱਚ ਈਮਾਨਦਾਰ ਹਨ ਤਾਂ ਸਰਾਰੀ ਸਰਕਾਰ ’ਚ ਨਹੀਂ, ਸਗੋਂ ਸਲਾਖਾਂ ਪਿੱਛੇ ਹੋਣਾ ਚਾਹੀਦਾ ਸੀ।

ਇਹ ਖ਼ਬਰ ਵੀ ਪੜ੍ਹੋ : ਬਟਾਲਾ ’ਚ ਪੁਲਸ ਮੁਕਾਬਲੇ ਮਗਰੋਂ ਫੜੇ ਗਏ ਗੈਂਗਸਟਰ ਬਬਲੂ ਦੀ ਮਾਂ ਦਾ ਵੱਡਾ ਖ਼ੁਲਾਸਾ


author

Manoj

Content Editor

Related News