ਕਾਂਗਰਸ ਵਲੋਂ ਚੋਣਾਂ ਲਈ ਪਹਿਲੀ ਸੂਚੀ ਜਾਰੀ, ਚਰਨਜੀਤ ਚੰਨੀ, ਨਵਜੋਤ ਸਿੱਧੂ ਸਣੇ ਕਈ ਦਿੱਗਜ ਆਗੂਆਂ ਦਾ ਐਲਾਨ

Saturday, Jan 15, 2022 - 10:07 PM (IST)

ਕਾਂਗਰਸ ਵਲੋਂ ਚੋਣਾਂ ਲਈ ਪਹਿਲੀ ਸੂਚੀ ਜਾਰੀ, ਚਰਨਜੀਤ ਚੰਨੀ, ਨਵਜੋਤ ਸਿੱਧੂ ਸਣੇ ਕਈ ਦਿੱਗਜ ਆਗੂਆਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਖਿਰਕਾਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ 117 ਵਿਧਾਨ ਸਭਾ ਸੀਟਾਂ ’ਚੋਂ 86 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਵਾਰ ਫਿਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ, ਜਦਕਿ ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ ਤੋਂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਮੌਜੂਦਾ ਸੀਟ ਡੇਰਾ ਬਾਬਾ ਨਾਨਕ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ। ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਸੈਂਟਰਲ ਤੋਂ ਅਤੇ ਸੂਬਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਕਾਦੀਆਂ ਤੋਂ ਉਮੀਦਵਾਰ ਐਲਾਨਿਆ ਹੈ। ਇਸ ਸਭ ਦਰਮਿਆਨ ਮਾਨਸਾ ਹਲਕੇ ਤੋਂ ਹੋ ਰਹੇ ਵਿਰੋਧ ਨੂੰ ਦਰਕਿਨਾਰ ਕਰਦੇ ਹੋਏ ਕਾਂਗਰਸ ਹਾਈਕਮਾਨ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਮੈਦਾਨ ਵਿਚ ਉਤਾਰ ਦਿੱਤਾ ਹੈ।

ਇਹ ਵੀ ਪੜ੍ਹੋ : ਟਵਿੱਟਰ ’ਤੇ ਕੈਪਟਨ ਦੀ ਸਰਦਾਰੀ ਨਵਜੋਤ ਸਿੱਧੂ ਪਿੱਛੜੇ, ਫੇਸਬੁੱਕ ’ਤੇ ਸੁਖਬੀਰ ਬਾਦਲ ਦੀ ਬੱਲੇ-ਬੱਲੇ

PunjabKesari

ਸੁਜਾਨਪੁਰ ਤੋਂ ਨਰੇਸ਼ ਪੁਰੀ, ਪਠਾਨਕੋਟ ਤੋਂ ਅਮਿਤ ਵਿੱਜ,ਗੁਰਦਾਸਪੁਰ ਤੋਂ ਬਰਿੰਦਰਜੀਤ ਸਿੰਘ ਪਾਹੜਾ, ਦੀਨਾਨਗਰ ਤੋਂ ਅਰੁਣਾ ਚੌਧਰੀ, ਕਾਦੀਆਂ ਤੋਂ ਪ੍ਰਤਾਪ ਸਿੰਘ ਬਾਜਵਾ, ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਮਨਦੀਪ ਸਿੰਘ ਰੰਗੜ, ਫਤਿਹਗੜ੍ਹ ਚੂੜੀਆਂ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਜਨਾਲਾ ਤੋਂ ਹਰਪ੍ਰਤਾਪ ਸਿੰਘ ਅਜਨਾਲਾ, ਰਾਜਾ ਸਾਂਸੀ ਤੋਂ ਸੁਖਬਿੰਦਰ ਸਿੰਘ ਸਰਕਾਰੀਆ, ਮਜੀਠਾ ਤੋਂ ਜਗਵਿੰਦਰ ਪਾਲ ਸਿੰਘ (ਜੱਗਾ ਮਜੀਠਾ), ਜੰਡਿਆਲਾ ਤੋਂ ਸੁਖਵਿੰਦਰ ਸਿੰਘ ਡੈਨੀ, ਅੰਮ੍ਰਿਤਸਰ ਉੱਤਰੀ ਤੋਂ ਸੁਨੀਲ ਦੱਤੀ, ਅੰਮ੍ਰਿਤਸਰ ਪੱਛਮੀ ਤੋਂ ਰਾਜ ਕੁਮਾਰ ਵੇਰਕਾ, ਅੰਮ੍ਰਿਤਸਰ ਦੱਖਣੀ ਤੋਂ ਇੰਦਰਬੀਰ ਸਿੰਘ ਬੁਲਾਰੀਆ, ਤਰਨਤਾਰਨ ਤੋਂ ਡਾ.  ਧਰਮਬੀਰ ਅਗਨੀਹੋਤਰੀ, ਪੱਟੀ ਤੋਂ ਹਰਮਿੰਦਰ ਸਿੰਘ ਗਿੱਲ, ਬਾਬਾ ਬਕਾਲਾ ਤੋਂ ਸੰਤੋਖ ਸਿੰਘ ਭਲਾਈਪੁਰ, ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ, ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਨਵਤੇਜ ਸਿੰਘ ਚੀਮਾ, ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਫਿਲੌਰ ਤੋਂ ਵਿਕਰਮਜੀਤ ਸਿੰਘ ਚੌਧਰੀ, ਸ਼ਾਹਕੋਟ ਤੋਂ ਹਰਦੇਵ ਸਿੰਘ ਲਾਡੀ, ਕਰਤਾਰਪੁਰ ਤੋਂ ਚੌਧਰੀ ਸੁਰਿੰਦਰ ਸਿੰਘ, ਜਲੰਧਰ ਵੈਸਟ ਤੋਂ ਸੁਸ਼ੀਲ ਕੁਮਾਰ ਰਿੰਕੂ, ਜਲੰਧਰ ਕੇਂਦਰੀ ਤੋਂ ਰਜਿੰਦਰ ਸਿੰਘ ਬੇਰੀ, ਜਲੰਧਰ ਉੱਤਰੀ ਤੋਂ ਅਵਤਾਰ ਸਿੰਘ ਜੂਨੀਅਰ, ਜਲੰਧਰ ਛਾਉਣੀ ਤੋਂ ਪਰਗਟ ਸਿੰਘ,

ਇਹ ਵੀ ਪੜ੍ਹੋ : ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਮਜੀਠੀਆ, ਦਿੱਤਾ ਵੱਡਾ ਬਿਆਨ

PunjabKesari

ਆਦਮਪੁਰ ਤੋਂ ਸੁਖਵਿੰਦਰ ਸਿੰਘ ਕੋਟਲੀ, ਮੁਕੇਰੀਆਂ ਤੋਂ ਇੰਦੂ ਬਾਲਾ, ਦਸੂਹਾ ਤੋਂ ਅਰੁਣ ਡੋਗਰਾ, ਉੜਮੁੜ ਤੋਂ ਸੰਗਤ ਸਿੰਘ ਗਿਲਜੀਆਂ, ਸ਼ਾਮ ਚੁਰਾਸੀ ਤੋਂ ਪਵਨ ਕੁਮਾਰ ਆਦੀਆ, ਹੁਸ਼ਿਆਰਪੁਰ ਤੋਂ ਸੁੰਦਰ ਸ਼ਾਮ ਅਰੋੜਾ, ਚੱਬੇਵਾਲ ਤੋਂ ਡਾ. ਰਾਜ ਕੁਮਾਰ, ਗੜ੍ਹਸ਼ੰਕਰ ਤੋਂ ਅਮਰਪ੍ਰੀਤ ਲਾਲੀ, ਬਲਾਚੌਰ ਤੋਂ ਦਰਸ਼ਨ ਲਾਲ, ਆਨੰਦਪੁਰ ਸਾਹਿਬ ਤੋਂ ਰਾਣਾ ਕੇ. ਪੀ. ਸਿੰਘ, ਰੂਪ ਨਗਰ ਤੋਂ ਬਰਿੰਦਰ ਸਿੰਘ ਢਿੱਲੋਂ, ਐੱਸ.ਐੱਸ. ਨਗਰ (ਮੋਹਾਲੀ) ਤੋਂ ਬਲਬੀਰ ਸਿੰਘ ਸਿੱਧੂ, ਬੱਸੀ ਪਠਾਣਾ ਤੋਂ ਗੁਰਪ੍ਰੀਤ ਸਿੰਘ ਜੀ.ਪੀ, ਫਤਿਹਗੜ੍ਹ ਸਾਹਿਬ ਤੋਂ ਕੁਲਜੀਤ ਸਿੰਘ ਨਾਗਰਾ, ਅਮਲੋਹ ਤੋਂ ਰਣਦੀਪ ਸਿੰਘ ਨਾਭਾ, ਖੰਨਾ ਤੋਂ ਗੁਰਕੀਰਤ ਸਿੰਘ ਕੋਟਲੀ, ਲੁਧਿਆਣਾ ਪੂਰਬੀ ਤੋਂ ਸੰਜੀਵ ਤਲਵਾੜ, ਆਤਮ ਨਗਰ ਤੋਂ ਕਮਲਜੀਤ ਸਿੰਘ ਕੜਵਲ, ਲੁਧਿਆਣਾ ਕੇਂਦਰੀ ਤੋਂ ਸੁਰਿੰਦਰ ਕੁਮਾਰ ਡਾਬਰ, ਲੁਧਿਆਣਾ ਪੱਛਮੀ ਤੋਂ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਉੱਤਰੀ ਤੋਂ ਰਾਕੇਸ਼ ਪਾਂਡੇ, ਪਾਇਲ ਤੋਂ ਲਖਬੀਰ ਸਿੰਘ ਲੱਖਾ, ਦਾਖਾ ਤੋਂ ਕੈਪਟਨ ਸੰਦੀਪ ਸਿੰਘ ਸੰਧੂ, ਰਾਜਕੋਟ ਤੋਂ ਅਮਰ ਸਿੰਘ, ਨਿਹਾਲ ਸਿੰਘ ਵਾਲਾ ਤੋਂ ਭੁਪਿੰਦਰ ਸਾਹੋਕੇ, ਬਾਘਾਪੁਰਾਣਾ ਤੋਂ ਦਰਸ਼ਨ ਸਿੰਘ ਬਰਾੜ, ਧਰਮਕੋਟ ਤੋਂ ਸੁਖਜੀਤ ਸਿੰਘ ਲੋਹਗੜ੍ਹ, ਜ਼ੀਰਾ ਤੋਂ ਕੁਲਬੀਰ ਸਿੰਘ ਜ਼ੀਰਾ, ਫ਼ਿਰੋਜ਼ਪੁਰ ਸਿਟੀ ਤੋਂ ਪਰਮਿੰਦਰ ਸਿੰਘ ਪਿੰਕੀ, ਅਬੋਹਰ ਤੋਂ ਸੰਦੀਪ ਜਾਖੜ, ਬੱਲੂਆਣਾ ਤੋਂ ਰਾਜਿੰਦਰ ਕੌਰ, ਲੰਬੀ ਤੋਂ ਜਗਪਾਲ ਸਿੰਘ ਅਬੁਲ ਖੁਰਾਣਾ, ਮਲੋਟ ਰੁਪਿੰਦਰ ਕੌਰ ਰੂਬੀ, ਫਰੀਦਕੋਟ ਤੋਂ ਕੁਸ਼ਲਦੀਪ ਸਿੰਘ ਢਿੱਲੋਂ, ਰਾਮਪੁਰਾ ਫੂਲ ਤੋਂ ਗੁਰਪ੍ਰੀਤ ਸਿੰਘ ਕਾਂਗ਼ੜ, ਭੂਚੋ ਮੰਡੀ ਤੋਂ ਪ੍ਰੀਤਮ ਸਿੰਘ ਕੋਟ ਭਾਈ, ਬਠਿੰੜਾ ਅਰਬਨ ਤੋਂ ਮਨਪ੍ਰੀਤ ਸਿੰਘ ਬਾਦਲ, ਬਠਿੰਡਾ ਰੂਰਲ ਹਰਵਿੰਦਰ ਸਿੰਘ ਗਿੱਲ ਲਾਡੀ, ਤਲਵੰਡੀ ਸਾਬੋ ਤੋਂ ਖੁਸ਼ਬਾਜ਼ ਸਿੰਘ ਜਟਾਨਾ, ਮੌੜ ਮੰਡੀ ਤੋਂ ਡਾ. ਮਨੋਜਤ ਬਾਲਾ ਬਾਂਸਲ, ਬੁਢਲਾਡਾ ਤੋਂ ਮਨਪ੍ਰੀਤ ਕੌਰ, ਲਹਿਰਾ ਤੋਂ ਰਜਿੰਦਰ ਕੌਰ ਭੱਠਲ, ਮਾਲੇਰਕੋਟਲਾ ਰਜ਼ੀਆ ਸੁਲਤਾਨਾ, ਧੂਰੀ ਤੋਂ ਦਲਬੀਰ ਸਿੰਘ ਗੋਲਡੀ, ਨਾਭਾ ਤੋਂ ਸਾਧੂ ਸਿੰਘ ਧਰਮਸੌਤ, ਪਟਿਆਲਾ ਦਿਹਾਤੀ ਤੋਂ ਮੋਹਿਤ ਮੋਹਿੰਦਰਾ, ਰਾਜਪੁਰਾ ਤੋਂ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਮਦਨ ਲਾਲ ਜਲਾਲਪੁਰ, ਸਨੌਰ ਤੋਂ ਹਰਿੰਦਰ ਪਾਲ ਸਿੰਘ ਮਾਨ, ਸਮਾਣਾ ਤੋਂ ਰਾਜਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ : ਟਵਿੱਟਰ ’ਤੇ ਕੈਪਟਨ ਦੀ ਸਰਦਾਰੀ ਨਵਜੋਤ ਸਿੱਧੂ ਪਿੱਛੜੇ, ਫੇਸਬੁੱਕ ’ਤੇ ਸੁਖਬੀਰ ਬਾਦਲ ਦੀ ਬੱਲੇ-ਬੱਲੇ

PunjabKesari


author

Gurminder Singh

Content Editor

Related News