ਵਿਧਾਨ ਸਭਾ ਚੋਣਾਂ: ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੋਨੀਆ ਗਾਂਧੀ ਸਮੇਤ ਇਹ ਆਗੂ ਆਉਣਗੇ ਪੰਜਾਬ
Friday, Feb 04, 2022 - 07:46 PM (IST)
ਜਲੰਧਰ (ਵੈੱਬ ਡੈਸਕ)— ਪੰਜਾਬ ’ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਾਂਗਰਸ ਪਾਰਟੀ ਵੱਲੋਂ 30 ਸਟਾਰ ਪ੍ਰਚਾਰਕਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ ਨਾਵਾਂ ਵਿਚ ਵੱਡੇ ਚਿਹਰਿਆਂ ’ਚ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਸਮੇਤ ਪਿ੍ਰਯੰਕਾ ਗਾਂਧੀ ਦਾ ਨਾਂ ਵੀ ਸ਼ਾਮਲ ਹੈ, ਜੋਕਿ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਨਵਾਂਸ਼ਹਿਰ ਦੀ ਬਸਪਾ ਟਿਕਟ ਵਿਵਾਦਾਂ ’ਚ, ਬਰਜਿੰਦਰ ਸਿੰਘ ਹੁਸੈਨਪੁਰ ਹੋਏ ਗ੍ਰਿਫ਼ਤਾਰ
ਇਸ ਦੇ ਇਲਾਵਾ ਅੰਬਿਕਾ ਸੋਨੀ, ਮੀਰਾ ਕੁਮਾਰ, ਅਸ਼ੋਕ ਗਹਿਲੋਤ, ਭੁਪੇਸ਼ ਬਘੇਲ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਆਨੰਦ ਸ਼ਰਮਾ, ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੁਰਜੇਵਾਲਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਰਵਨੀਤ ਸਿੰਘ ਬਿੱਟੂ, ਦੀਪੇਂਦਰ ਸਿੰਘ ਹੁੱਡਾ, ਰਣਜੀਤ ਰੰਜਨ, ਨੀਤਾ ਡਿਸੂਜ਼ਾ, ਬੀਵੀ ਸ਼੍ਰੀਨਿਵਾਸ, ਇਮਰਾਨ ਪ੍ਰਜਾਪਤੀ, ਅਮਰਿੰਦਰ ਸਿੰਘ ਰਾਜਾ ਵੈਡਿੰਗ, ਅੰਮ੍ਰਿਤਾ ਧਵਨ ਵੀ ਉਮੀਦਵਾਰਾਂ ਦੇ ਹੱਕ ’ਚ ਵੋਟਾਂ ਮੰਗਦੇ ਹੋਏ ਨਜ਼ਰ ਆਉਣਗੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਉੱਤਰਾਖੰਡ ’ਚ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਬੀਤੇ ਦਿਨੀਂ ਸਟਾਰ ਪ੍ਰਚਾਰਕਾਂ ਦੀ ਜਾਰੀ ਕੀਤੀ ਗਈ ਸੂਚੀ ਵਿਚੋਂ ਨਵਜੋਤ ਸਿੰਘ ਸਿੱਧੂ ਦਾ ਨਾਂ ਕੱਟਿਆ ਗਿਆ ਸੀ ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਉਨ੍ਹਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ: ਕਾਂਗਰਸ ਦਾ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਸਟਾਰ ਪ੍ਰਚਾਰਕਾਂ ਦੀ ਸੂਚੀ ’ਚੋਂ ਕੱਟਿਆ ਨਾਂ