ਜਲੰਧਰ ਨਿਗਮ ਚੋਣਾਂ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ
Thursday, Dec 12, 2024 - 02:51 PM (IST)
ਜਲੰਧਰ- 21 ਦਸੰਬਰ ਨੂੰ ਹੋਣ ਵਾਲੀਆਂ ਜਲੰਧਰ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਕਾਂਗਰਸ ਵੱਲੋਂ ਜਾਰੀ ਕੀਤੀ ਗਈ ਲਿਸਟ ਵਿਚ 26 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਕਾਂਗਰਸ ਨੇ ਚਰਨਜੀਤ ਮੱਕੜ ਅਤੇ ਅਸ਼ਵਨੀ ਜੰਗਰਾਲ ਨੂੰ ਵੀ ਟਿਕਟ ਦਿੱਤੀ ਗਈ ਹੈ। ਇਥੇ ਦੱਸ ਦੇਈਏ ਕਿ ਇਸ ਦੇ ਪਹਿਲਾਂ ਕਾਂਗਰਸ ਵੱਲੋਂ 58 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ- ਪੰਜਾਬ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਮੰਡਰਾ ਰਿਹੈ ਖ਼ਤਰਾ, ਪੰਜਾਬ ਪੁਲਸ ਦੀ ਵਧੀ ਚਿੰਤਾ
ਜ਼ਿਕਰਯੋਗ ਹੈ ਕਿ ਪੰਜਾਬ ਵਿਚ 5 ਨਗਰ ਨਿਗਮ ਅਤੇ 43 ਨਗਰ ਕੌਂਸਲਾਂ 'ਤੇ 21 ਦਸੰਬਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਹੋਣਗੀਆਂ ਅਤੇ ਉਸੇ ਦਿਨ ਹੀ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਵੋਟਿੰਗ ਦੀ ਪ੍ਰਕਿਰਿਆ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਦੀ ਹੋਵੇਗੀ। ਇਥੇ ਦੱਸ ਦੇਈਏ ਕਿ ਪੰਜਾਬ ਵਿਚ ਫਗਵਾੜਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਨਿਗਮ ਦੀਆਂ ਚੋਣਾਂ ਹੋਣਗੀਆਂ।
ਨਿਗਮ ਚੋਣਾਂ ਲਈ ਕੁੱਲ੍ਹ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨਗੇ। ਅੱਜ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅਖ਼ਰੀਲਾ ਦਿਨ ਹੈ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ। ਦੱਸ ਦਈਏ ਕਿ ਦਸੰਬਰ ਦੇ ਆਖ਼ਰੀ ਹਫ਼ਤੇ ਨਗਰ ਨਿਗਮ ਚੋਣਾਂ ਕਰਵਾਉਣ ਦੀ ਨੋਟੀਫ਼ਿਕੇਸ਼ਨ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਕਾਫ਼ੀ ਸਮਾਂ ਪਹਿਲਾਂ ਜਾਰੀ ਕਰ ਦਿੱਤੀ ਗਈ ਸੀ ਪਰ ਅਜੇ ਤੱਕ ਵੋਟਾਂ ਦਾ ਸਮਾਂ ਜਾਰੀ ਨਹੀਂ ਕੀਤਾ ਗਿਆ ਸੀ। ਹੁਣ ਅੱਜ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਆਰਮੀ ਦੀ ਗੱਡੀ ਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਇਕ ਨੌਜਵਾਨ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8