ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋਏ ਸ਼ਾਮਲ
Tuesday, Dec 21, 2021 - 05:49 PM (IST)
 
            
            ਚੰਡੀਗੜ੍ਹ : ਚੋਣਾਂ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ’ਚੋਂ ਅਸਤੀਫ਼ਾ ਦੇ ਦਿੱਤਾ ਹੈ। ਰਾਣਾ ਸੋਢੀ ਨੇ ਸੋਸ਼ਲ ਮੀਡੀਆ ’ਤੇ ਆਪਣੇ ਅਸਤੀਫ਼ੇ ਦੀ ਕਾਪੀ ਸਾਂਝੀ ਕਰਦਿਆਂ ਕਿਹਾ ਕਿ ਉਹ ਕਾਂਗਰਸ ਵਿਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਅਸਤੀਫ਼ਾ ਦੇਣ ਤੋਂ ਕੁੱਝ ਮਿੰਟਾਂ ਬਾਅਦ ਹੀ ਰਾਣਾ ਗੁਰਮੀਤ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ : ਬਿਕਰਮ ਸਿੰਘ ਮਜੀਠੀਆ ’ਤੇ ਪਰਚਾ ਦਰਜ ਹੋਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ
ਦੱਸਣਯੋਗ ਹੈ ਕਿ ਹਲਕਾ ਗੁਰੂਹਰਸਹਾਏ ਤੋਂ ਲਗਾਤਾਰ 4 ਵਾਰ 2002 ਤੋ ਲੇ ਕੇ 2017 ਦੀਆ ਚੋਣਾਂ ਲੜ ਕੇ ਜਿੱਤ ਪ੍ਰਾਪਤ ਕਰਕੇ ਵਿਧਾਇਕ ਬਣੇ ਰਾਣਾ ਸੋਢੀ ਨੇ ਕੈਪਟਨ ਸਰਕਾਰ ਵਿਚ ਮੰਤਰੀ ਵੀ ਰਹੇ। ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤਾ ਗਿਆ, ਉਸ ਤੋਂ ਬਾਅਦ ਹੋਏ ਫੇਰਬਦਲ ਪਿੱਛੋਂ ਰਾਣਾ ਗੁਰਮੀਤ ਦੀ ਵੀ ਮੰਤਰੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ। ਉਦੋਂ ਉਹ ਕਾਂਗਰਸ ਪਾਰਟੀ ਤੋਂ ਦੂਰ ਨਜ਼ਰ ਆ ਰਹੇ ਹਨ। ਅਖੀਰ ਵਿਚ ਹੁਣ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            