ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

Tuesday, Nov 10, 2026 - 12:56 PM (IST)

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ, ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹਰ ਵਰਗ ਅਤੇ ਮਿਹਨਤਕਸ਼ ਲੋਕਾਂ ਦੀ ਅਸਲ ਆਵਾਜ਼ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਉਠਾਉਣਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਇਨ੍ਹਾਂ ਅਧਿਕਾਰੀਆਂ ਦੀ ਬਦਲੀ ਦੀ ਤਿਆਰੀ, ਮੰਗੀ ਗਈ ਰਿਪੋਰਟ

ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਸੂਬੇ ਦੇ ਅਸਲ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਦੁਆਰ ਜਾਵੇਗੀ। ਪਾਰਟੀ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਸੁਝਾਵਾਂ ਨੂੰ ਸਮਝੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਕਾਰਾਤਮਕ ਸਿਆਸਤ ਦੀ ਨੀਂਹ ਨੂੰ ਹੋਰ ਮਜ਼ਬੂਤ ਕਰਨ ਲਈ ਕਾਂਗਰਸ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪਵੇਗਾ ਮੀਂਹ! ਕੱਢ ਲਓ ਕੰਬਲ-ਰਜਾਈਆਂ, ਪੜ੍ਹੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਇਸ ਲਈ ਜ਼ਿਲ੍ਹਾ ਪ੍ਰਧਾਨਾਂ ਅਤੇ ਪਾਰਟੀ ਦੇ ਹੋਰ ਆਗੂਆਂ ਦੀ ਭੂਮਿਕਾ ਅਹਿਮ ਰਹੇਗੀ। ਮੀਟਿੰਗ 'ਚ ਪਾਰਟੀ ਦੀਆਂ ਆਗਾਮੀ ਗਤੀਵਿਧੀਆਂ ਅਤੇ ਚੋਣਾਂ ਦੀਆਂ ਤਿਆਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Babita

Content Editor

Related News