ਕਾਂਗਰਸੀ ਸਰਪੰਚ ਇਕ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ, ਸੋਸ਼ਲ ਮੀਡੀਆ ''ਤੇ ਵਾਇਰਲ ਹੋਈਆਂ ਤਸਵੀਰਾਂ

03/06/2021 12:30:41 PM

ਪਟਿਆਲਾ (ਬਲਜਿੰਦਰ) : ਹਲਕਾ ਘਨੌਰ ਦੇ ਪਿੰਡ ਸੁਰੋਂ ਦੇ ਕਾਂਗਰਸੀ ਸਰਪੰਚ ਸਤਿੰਦਰ ਸਿੰਘ ਉਰਫ਼ ਡਿੰਪਲ ਪੁੱਤਰ ਜਿੰਦ ਪਾਲ ਸਿੰਘ ਅਤੇ ਉਸ ਦੇ ਸਾਥੀ ਬਲਵਿੰਦਰ ਸਿੰਘ ਕਾਲਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਨੇਪਰਾ ਨੂੰ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਇਕ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਨੂੰ ਐੱਸ. ਆਈ. ਗੁਰਪ੍ਰੀਤ ਕੌਰ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਟੀ-ਪੁਆਇੰਟ ਬੰਨਾ ਰੋਡ ਨੇੜੇ ਰੇਲਵੇ ਰੋਡ ਤੋਂ ਕਾਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੀਨ ਦੇ ਬਾਰਡਰ ਤੋਂ ਆਈ ਦੁਖ਼ਦਾਈ ਖ਼ਬਰ, ਪੰਜਾਬ ਦੇ ਪੁੱਤ ਨੇ ਦੇਸ਼ ਲਈ ਕੁਰਬਾਨ ਕੀਤੀ ਜਾਨ (ਤਸਵੀਰਾਂ)

ਜਾਣਕਾਰੀ ਮੁਤਾਬਕ ਟੀ-ਪੁਆਇੰਟ ਬੰਨਾ ਰੋਡ ਨੇੜੇ ਰੇਲਵੇ ਰੋਡ 'ਤੇ ਐੱਸ. ਆਈ. ਗੁਰਪ੍ਰੀਤ ਕੌਰ ਪੁਲਸ ਪਾਰਟੀ ਸਮੇਤ ਮੌਜੂਦ ਸੀ, ਜਿੱਥੇ ਦੋਵੇਂ ਕਾਰ ’ਚ ਆਏ। ਜਦੋਂ ਪੁਲਸ ਪਾਰਟੀ ਨੇ ਰੋਕ ਕੇ ਚੈੱਕ ਕੀਤਾ ਤਾਂ ਕਾਰ ਦੇ ਗੇਅਰ ਬਕਸੇ ਕੋਲ ਇਕ ਭੂਰੇ ਰੰਗ ਦਾ ਪਦਾਰਥ ਪਿਆ ਸੀ। ਪੁੱਛਣ ਤੋਂ ਬਾਅਦ ਉਨ੍ਹਾਂ ਮੰਨਿਆ ਕਿ ਇਹ ਅਫ਼ੀਮ ਹੈ, ਜਿਸ ਦਾ ਵਜ਼ਨ ਇਕ ਕਿੱਲੋ ਸੀ। ਪੁਲਸ ਨੇ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ। ਮਾਣਯੋਗ ਅਦਾਲਤ ਨੇ ਦੋਹਾਂ ਨੂੰ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਪਾਖੰਡੀ ਬਾਬੇ ਨੇ ਆਸ਼ਰਮ 'ਚ ਬੁਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਫਿਰ ਕਤਲ ਕਰਕੇ ਖੇਤਾਂ 'ਚ ਸੁੱਟੀ ਲਾਸ਼

ਪੁਲਸ ਨੇ ਇਹ ਖ਼ਬਰ ਦੱਬਣ ਦੀ ਕੋਸ਼ਿਸ਼ ਕੀਤੀ, ਜਿਹੜੀ ਰੋਜ਼ਾਨਾ ਕ੍ਰਾਈਮ ਰਿਪੋਰਟ ਭੇਜੀ ਜਾਂਦੀ ਹੈ, ਉਸ ’ਚੋਂ ਵੀ ਇਹ ਖ਼ਬਰ ਗਾਇਬ ਕਰ ਦਿੱਤੀ ਗਈ। ਪੁੱਛੇ ਜਾਣ ਤੋਂ ਬਾਅਦ ਕੋਈ ਢੁੱਕਵਾਂ ਜਵਾਬ ਨਹੀਂ ਦਿੱਤਾ ਗਿਆ। ਇਧਰ ਇਸ ਖ਼ਬਰ ਦੇ ਵਾਇਰਲ ਹੋਣ ਤੋਂ ਬਾਅਦ ਸ਼ੋਸ਼ਲ ਮੀਡੀਆ ’ਤੇ ਵੱਡੀ ਗਿਣਤੀ ’ਚ ਸੀਨੀਅਰ ਕਾਂਗਰਸੀ ਆਗੂ ਨਾਲ ਉਕਤ ਕਾਂਗਰਸੀ ਸਰਪੰਚ ਦੀਆਂ ਤਸਵੀਰਾਂ ਵਾਇਰਲ ਹੋ ਗਈਆਂ।

ਇਹ ਵੀ ਪੜ੍ਹੋ : ਖ਼ੂਨ ਦੇ ਰਿਸ਼ਤੇ ਤਾਰ-ਤਾਰ ਕਰਦਿਆਂ ਘਰ ਦੇ ਵਿਹੜੇ 'ਚ ਕਤਲ ਕੀਤਾ ਛੋਟਾ ਭਰਾ, ਪੁਲਸ ਨੇ ਇੰਝ ਕਢਵਾਈ ਸੱਚਾਈ
2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ : ਡੀ. ਐੱਸ. ਪੀ. 
ਪਟਿਆਲਾ ਪੁਲਸ ਵੱਲੋਂ ਲਾਏ ਗਏ ਮੀਡੀਆ ਇੰਚਾਰਜ ਡੀ. ਐੱਸ. ਪੀ. ਗੁਰਿੰਦਰ ਸਿੰਘ ਬੱਲ ਨੇ ਕਿਹਾ ਕਿ ਮੇਰੇ ਧਿਆਨ ’ਚ ਇਹ ਮਾਮਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਥਾਣਾ ਅਨਾਜ ਮੰਡੀ ਪੁਲਸ ਨੇ 2 ਵਿਅਕਤੀਆਂ ਨੂੰ 1 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਦੋਹਾਂ ਨੂੰ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ। ਦੋਹਾਂ ਤੋਂ ਜੋ ਰਿਕਵਰ ਕੀਤਾ, ਉਹੀ ਦਿਖਾਇਆ ਗਿਆ। ਪੁਲਸ ਨੂੰ ਇਸ ਦੀ ਕੋਈ ਜਾਣਕਾਰੀ ਨਹੀਂ ਸੀ ਕਿ ਇਹ ਕਾਂਗਰਸੀ ਸਰਪੰਚ ਹੈ। ਪੁਲਸ ਵੱਲੋਂ ਨਾ ਹੀ ਕੋਈ ਪੱਖਪਾਤ ਕੀਤਾ ਗਿਆ ਹੈ। ਜੇਕਰ ਪੱਖਪਾਤ ਕੀਤਾ ਜਾਂਦਾ ਤਾਂ ਗ੍ਰਿਫ਼ਤਾਰ ਕਿਉਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਨੋਟ : ਉਪਰੋਕਤ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ


Babita

Content Editor

Related News