ਪੰਜਾਬ 'ਚ ਫਿਰ ਖ਼ੌਫਨਾਕ ਕਾਂਡ, ਕਾਂਗਰਸ ਦੇ ਸੀਨੀਅਰ ਆਗੂ 'ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

Wednesday, Oct 22, 2025 - 11:46 AM (IST)

ਪੰਜਾਬ 'ਚ ਫਿਰ ਖ਼ੌਫਨਾਕ ਕਾਂਡ, ਕਾਂਗਰਸ ਦੇ ਸੀਨੀਅਰ ਆਗੂ 'ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਤਰਨਤਾਰਨ (ਰਮਨ) : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਕਸਬਾ ਚੋਹਲਾ ਸਾਹਿਬ ਦੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਉਪਰ ਦੋ ਨਕਾਬਪੋਸ਼ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਂਦੇ ਹੋਏ ਜਾਨ ਤੋਂ ਮਾਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਭਾਵੇਂ ਇਸ ਹਮਲੇ ਵਿਚ ਕਾਂਗਰਸ ਬਲਾਕ ਪ੍ਰਧਾਨ ਵਾਲ-ਵਾਲ ਬਚ ਗਏ ਪ੍ਰੰਤੂ ਇਸ ਵਾਰਦਾਤ ਦੌਰਾਨ ਪੂਰੇ ਕਸਬੇ ਵਿਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਵਾਰਦਾਤ ਦੇ ਸਬੰਧ ਵਿਚ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀ ਨੂੰ ਲੈ ਕੇ ਪੈ ਗਿਆ ਰੌਲਾ, ਸਿੱਖਿਆ ਵਿਭਾਗ ਨੇ...

ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਚੋਹਲਾ ਸਾਹਿਬ ਕਾਂਗਰਸ ਦੇ ਬਲਾਕ ਪ੍ਰਧਾਨ ਭੁਪਿੰਦਰ ਕੁਮਾਰ ਕਾਲਾ ਨਈਅਰ ਜੋ ਬੀਤੇ ਸੋਮਵਾਰ ਸਵੇਰੇ ਕਰੀਬ 10 ਵਜੇ ਜਦੋਂ ਆਪਣੀ ਦੁਕਾਨ ਉਪਰ ਮੌਜੂਦ ਸਨ ਤਾਂ ਇਕ ਮੋਟਰਸਾਈਕਲ ਉਪਰ ਸਵਾਰ ਦੋ ਵਿਅਕਤੀ, ਜਿਨ੍ਹਾਂ ਵਿਚੋਂ ਇਕ ਨਿਹੰਗ ਬਾਣੇ ਵਿਚ ਸੀ, ਵੱਲੋਂ ਦੁਕਾਨ ਦੇ ਬਾਹਰ ਖੜ੍ਹੇ ਹੋ ਭੁਪਿੰਦਰ ਕਾਲਾ ਉਪਰ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਪਰ ਅਚਾਨਕ ਪਿਸਤੌਲ ਦਾ ਫਾਇਰ ਮਿਸ ਹੋ ਗਿਆ। ਜਿਸ ਦੌਰਾਨ ਦੋਵੇਂ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਹ ਸਾਰੀ ਘਟਨਾ ਕੈਮਰੇ ਵਿਚ ਕੈਦ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਫੇਕ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਵੱਡਾ ਐਕਸ਼ਨ

ਜਾਣਕਾਰੀ ਦਿੰਦੇ ਹੋਏ ਕਾਂਗਰਸ ਬਲਾਕ ਪ੍ਰਧਾਨ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਕਸਬਾ ਚੋਹਲਾ ਸਾਹਿਬ ਦੇ ਵੱਡੀ ਗਿਣਤੀ ਵਿਚ ਵਪਾਰੀਆਂ ਪਾਸੋਂ ਜਿੱਥੇ ਫਿਰੌਤੀ ਮੰਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਥੇ ਹੀ ਲੋਕ ਘਰੋਂ ਬਾਹਰ ਨਿਕਲਣਾ ਮੁਨਾਸਿਬ ਨਹੀਂ ਸਮਝ ਰਹੇ ਹਨ। ਉਨ੍ਹਾਂ ਦੱਸਿਆ ਕਿ ਮੈਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਦੇ ਸਬੰਧ ਵਿਚ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਉਧਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਾਬਕਾ DGP ਮੁਹੰਮਦ ਮੁਸਤਫਾ, ਪਤਨੀ ਰਜ਼ੀਆ ਸੁਲਤਾਨਾ, ਧੀ ਅਤੇ ਨੂੰਹ ’ਤੇ ਕਤਲ ਦਾ ਕੇਸ ਦਰਜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News