ਰਾਹੁਲ ਗਾਂਧੀ ਦੀ ਪੇਸ਼ੀ 'ਤੇ ਪੰਜਾਬ ਕਾਂਗਰਸ ਵੱਲੋਂ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ, ਦਿੱਤੀ ਇਹ ਚਿਤਾਵਨੀ
Monday, Jun 13, 2022 - 01:40 AM (IST)

ਜਲੰਧਰ : ਪੰਜਾਬ ਕਾਂਗਰਸ ਸੋਮਵਾਰ 13 ਜੂਨ ਨੂੰ ਸਵੇਰੇ 10 ਵਜੇ ਈ.ਡੀ. ਦਫ਼ਤਰ ਅੱਗੇ ਧਰਨਾ ਦੇਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਰਨਾ ਜਲੰਧਰ ਦੇ ਈ.ਡੀ. ਦਫ਼ਤਰ ਦੇ ਸਾਹਮਣੇ ਲਗਾਇਆ ਜਾਵੇਗਾ, ਜਿਸ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਕਰਨਗੇ। ਇਸ ਧਰਨੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅਤੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਜਾਰੀ ਸੰਮਨ ਦੇ ਮੁੱਦੇ 'ਤੇ ਕਾਂਗਰਸ ਸੋਮਵਾਰ ਨੂੰ ਧਰਨਾ ਦੇਣ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਸੁਪਾਰੀ ਦੇ ਕਰਵਾਇਆ ਦੁਬਈ ਤੋਂ ਪਰਤੇ ਪਤੀ ਦਾ ਕਤਲ, ਪਤਨੀ ਸਣੇ 3 ਗ੍ਰਿਫ਼ਤਾਰ
ਨੈਸ਼ਨਲ ਹੈਰਾਲਡ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ 'ਚ ਕਾਂਗਰਸ ਆਗੂ ਰਾਹੁਲ ਗਾਂਧੀ 13 ਜੂਨ ਨੂੰ ਈ.ਡੀ. ਸਾਹਮਣੇ ਪੇਸ਼ ਹੋਣ ਵਾਲੇ ਹਨ। ਕਾਂਗਰਸ ਨੇ 13 ਜੂਨ ਨੂੰ ਰਾਹੁਲ ਦੀ ਪੇਸ਼ੀ 'ਤੇ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਕਰ ਲਈ ਹੈ। ਕਾਂਗਰਸ ਵੱਲੋਂ ਤਿਆਰੀ ਹੈ ਕਿ 13 ਜੂਨ ਨੂੰ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਨੇ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਈ.ਡੀ. ਨੇ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ 2 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਦੇਸ਼ ਤੋਂ ਬਾਹਰ ਹੋਣ ਦੀ ਗੱਲ ਕਹਿ ਕੇ ਪੇਸ਼ ਹੋਣ ਲਈ ਕੁਝ ਹੋਰ ਤਰੀਕ ਮੰਗੀ ਸੀ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਈ.ਡੀ. ਵੱਲੋਂ ਨਵਾਂ ਸੰਮਨ ਜਾਰੀ ਕਰਕੇ 23 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਸੁਲਤਾਨਵਿੰਡ ਗੋਲੀਕਾਂਡ ’ਚ ਆਇਆ ਨਵਾਂ ਮੋੜ, ਥਾਣਾ ਬੀ-ਡਵੀਜ਼ਨ ਦਾ SHO ਮੁਅੱਤਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ