ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਨੇ ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ

07/07/2023 5:39:16 AM

ਟਾਂਡਾ ਉੜਮੁੜ (ਪੰਡਿਤ) : ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨ ਦੀ ਉਲੰਘਣਾ ਕਰਨ ਦਾ ਹਵਾਲਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਟਾਂਡਾ ਦੇ ਵਾਰਡ ਨੰਬਰ 10 ਤੋਂ ਕੌਂਸਲਰ ਹਰੀ ਕ੍ਰਿਸ਼ਨ ਸੈਣੀ (ਕੁੱਕੂ ਸੈਣੀ) ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਣ ਦਾ ਪੱਤਰ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਡਾਕਟਰ ਕਾਬੂ

ਜਨਰਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਜਾਰੀ ਇਸ ਪੱਤਰ ਮੁਤਾਬਕ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਕਾਰਵਾਈ ਜ਼ਿਲ੍ਹਾ ਪ੍ਰਧਾਨ ਅਰੁਣ ਡੋਗਰਾ ਤੇ ਹਲਕਾ ਇੰਚਾਰਜ ਉੜਮੁੜ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਸਿਫਾਰਸ਼ 'ਤੇ ਕੀਤੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh