ਮੂਸੇ ਵਾਲਾ ਦੇ ਪਰਿਵਾਰ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ– ‘ਚੱਟਾਨ ਵਾਂਗ ਨਾਲ ਖੜ੍ਹੀ ਹੈ ਕਾਂਗਰਸ’
Saturday, Mar 23, 2024 - 01:27 AM (IST)

ਭੀਖੀ (ਤਾਇਲ)– ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਲਾਕ ਭੀਖੀ ਦੇ ਸਰਪੰਚਾਂ ਤੇ ਹੋਰ ਅਹੁਦੇਦਾਰਾਂ ਨਾਲ ਇਕ ਨਿੱਜੀ ਹੋਟਲ ਵਿਖੇ ਮੀਟਿੰਗ ਕੀਤੀ ਪਰ ਆਮ ਕਾਂਗਰਸੀ ਵਰਕਰ ਹਾਜ਼ਰ ਨਹੀਂ ਸਨ ਤੇ ਮੀਡੀਆ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ : Big Breaking : ਮਾਸਕੋ ’ਚ ਵੱਡਾ ਅੱਤਵਾਦੀ ਹਮਲਾ, ਗੋਲੀਬਾਰੀ ਤੇ ਧਮਾਕਿਆਂ ’ਚ 40 ਤੋਂ ਵੱਧ ਮੌਤਾਂ, 100 ਜ਼ਖ਼ਮੀ
ਮੀਟਿੰਗ ਤੋਂ ਬਾਅਦ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਹ ਇਕ ਸਿਰਫ਼ ਰਸਮੀ ਮੀਟਿੰਗ ਸੀ, ਜਿਸ ’ਚ ਉਨ੍ਹਾਂ ਸਰਪੰਚਾਂ-ਪੰਚਾਂ ਨੂੰ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਤਿਆਰ ਰਹਿਣ ਲਈ ਕਿਹਾ ਹੈ। ਬਲਕੌਰ ਸਿੰਘ ਸਿੱਧੂ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜਨ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉਹ ਹਾਈ ਕਮਾਨ ਦੀ ਸਹਿਮਤੀ ਨਾਲ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਛੋਟੇ ਸਿੱਧੂ ਮੂਸੇ ਵਾਲਾ ਦੇ ਜਨਮ ਸਬੰਧੀ ਭੇਜੇ ਪੱਤਰ ਦੀ ਨਿੰਦਿਆ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਖੜ੍ਹੀ ਹੈ।
ਮੀਟਿੰਗ ’ਚ ਸਰਪੰਚਾਂ ਨੇ ਵੜਿੰਗ ਨੂੰ ਸੁਣਾਈਆਂ ਖਰੀਆਂ-ਖਰੀਆਂ
ਮੀਟਿੰਗ ਦੌਰਾਨ ਅੰਦਰ ਕਾਫ਼ੀ ਰੌਲਾ ਰੱਪਾ ਪੈਂਦਾ ਰਿਹਾ। ਮੀਟਿੰਗ ਤੋਂ ਬਾਹਰ ਆਏ ਕੁਝ ਸਰਪੰਚਾਂ ਤੇ ਅਹੁਦੇਦਾਰਾਂ ਨੇ ਆਪਣਾ ਨਾਮ ਗੁਪਤ ਰੱਖਣ ’ਤੇ ਦੱਸਿਆ ਕਿ ਉਨ੍ਹਾਂ ਰਾਜਾ ਵੜਿੰਗ ਨੂੰ ਕਿਹਾ ਕਿ ਪਾਰਟੀ ’ਚ ਮਿਹਨਤੀ ਤੇ ਈਮਾਨਦਾਰ ਵਰਕਰਾਂ ਦੀ ਕੋਈ ਪੁੱਛ ਪ੍ਰਤੀਤ ਨਹੀਂ ਹੈ। ਤੁਸੀਂ ਪਿਛਲੀ ਵਾਰੀ ਲੋਕ ਸਭਾ ਚੋਣ ਲੜਨ ਤੋਂ ਬਾਅਦ ਪੰਜਾਬ ’ਚ ਕਾਂਗਰਸ ਦੀ ਸਰਕਾਰ ਹੁੰਦਿਆਂ ਕਿਸੇ ਸਰਪੰਚ ਜਾਂ ਹੋਰ ਅਹੁਦੇਦਾਰ ਦੀ ਕੋਈ ਗੱਲ ਨਹੀਂ ਸੁਣੀ। ਹੁਣ ਤੁਸੀਂ ਲੋਕ ਸਭਾ ਚੋਣਾ ਵੇਲੇ ਫਿਰ ਤੋਂ ਸਾਡੇ ਵਿਚਕਾਰ ਹੋ। ਸਰਪੰਚਾਂ ਨੂੰ ਸ਼ਾਂਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ। ਭਵਿੱਖ ’ਚ ਇਨ੍ਹਾਂ ਗੱਲਾਂ ਨੂੰ ਧਿਆਨ ’ਚ ਰੱਖਿਆ ਜਾਵੇਗਾ ਤੇ ਤਕੜੇ ਹੋ ਕੇ ਚੋਣ ਮੈਦਾਨ ’ਚ ਡਟਣ ਲਈ ਕਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।