ਲੁਧਿਆਣਾ ਪੱਛਮੀ ਚੋਣ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ List ਜਾਰੀ
Wednesday, Jun 04, 2025 - 02:23 PM (IST)

ਲੁਧਿਆਣਾ (ਵਿਜੇ): ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਤੇ ਹੋਣ ਜਾ ਰਹੀ ਜ਼ਿਮਨੀ ਚੋਣ ਦਾ ਮੈਦਾਨ ਸੱਜ ਚੁੱਕਿਆ ਹੈ। ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਹਲਕੇ ਦੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਦੀ ਕੋਸ਼ਿਸ਼ ਮਗਰੋਂ MP ਔਜਲਾ ਨੇ UNO ਤੇ PM ਮੋਦੀ ਅੱਗੇ ਰੱਖੀ ਇਹ ਮੰਗ
ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਪ੍ਰਚਾਰ ਕਰਨ ਲਈ 40 ਸਟਾਰ ਪ੍ਰਚਾਰਕਾਂ ਦੀ ਡਿਊਟੀ ਲਗਾਈ ਹੈ। ਇਸ ਸੂਚੀ ਵਿਚ ਭੂਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸਚਿਨ ਪਾਇਲਟ, ਸੁਖਜਿੰਦਰ ਸਿੰਘ ਰੰਧਾਵਾ, ਅਲਕਾ ਲਾਂਬਾ, ਕਨ੍ਹਈਆ ਕੁਮਾਰ, ਰਾਜ ਬੱਬਰ ਸਮੇਤ ਕਈ ਹੋਰ ਨਾਂ ਸ਼ਾਮਲ ਹਨ। ਦੱਸ ਦਈਏ ਕਿ ਇਸ ਸੀਟ 'ਤੇ 19 ਜੂਨ ਨੂੰ ਵੋਟਿੰਗ ਹੋਵੇਗੀ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8