ਮੂਸੇਵਾਲਾ ਦੇ ਪਿਤਾ ਨੂੰ ਮਨਾਉਣ ’ਚ ਲੱਗੀ ਕਾਂਗਰਸ! ਅੱਜ ਬਲਕੌਰ ਸਿੰਘ ਨੂੰ ਮਿਲਣਗੇ ਬਾਜਵਾ ਤੇ ਵੜਿੰਗ

Monday, Apr 29, 2024 - 06:49 PM (IST)

ਮੂਸੇਵਾਲਾ ਦੇ ਪਿਤਾ ਨੂੰ ਮਨਾਉਣ ’ਚ ਲੱਗੀ ਕਾਂਗਰਸ! ਅੱਜ ਬਲਕੌਰ ਸਿੰਘ ਨੂੰ ਮਿਲਣਗੇ ਬਾਜਵਾ ਤੇ ਵੜਿੰਗ

ਮਾਨਸਾ (ਸੰਦੀਪ ਮਿੱਤਲ) - ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਲੋਕ ਸਭਾ ਚੋਣ ਲੜਨ ਦੀ ਚਰਚਾ ਵਿਚਾਲੇ 29 ਅਪ੍ਰੈਲ ਨੂੰ ਕਾਂਗਰਸੀ ਆਗੂ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਿੱਧੂ ਦੀ ਹਵੇਲੀ ’ਚ ਸਵੇਰੇ 11 ਵਜੇ ਦੇ ਕਰੀਬ ਪਹੁੰਚਣ ਦੀਆਂ ਚਰਚਾਵਾਂ ਹਨ। ਸੂਤਰਾਂ ਅਨੁਸਾਰ, ਪ੍ਰਤਾਪ ਸਿੰਘ ਬਾਜਵਾ ਅਤੇ ਵੜਿੰਗ ਬਲਕੌਰ ਸਿੰਘ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚ ਸਕਦੇ ਹਨ।

ਇਹ ਵੀ ਪੜ੍ਹੋ- ਮਹਾਦੇਵ ਸੱਟੇਬਾਜ਼ੀ ਐਪ ਮਾਮਲਾ: ਮੁੰਬਈ SIT ਨੇ ਅਭਿਨੇਤਾ ਸਾਹਿਲ ਖਾਨ ਨੂੰ ਹਿਰਾਸਤ 'ਚ ਲਿਆ

ਦੱਸ ਦਈਏ ਕਿ ਇਕ ਹਫ਼ਤਾ ਪਹਿਲਾਂ ਚਰਚਾ ਸ਼ੁਰੂ ਹੋਈ ਸੀ ਕਿ ਬਲਕੌਰ ਸਿੰਘ ਕਾਂਗਰਸ ਤੋਂ ਨਹੀਂ, ਬਲਕਿ ਆਜ਼ਾਦ ਚੋਣ ਲੜਣਗੇ, ਜਿਸ ਲਈ ਨਾਮੀਨੇਸ਼ਨ ਫਾਈਲ ਭਰਨ ਨੂੰ ਲੈ ਕੇ ਡਾਕੂਮੈਂਟ ਤਿਆਰ ਕਰਵਾਉਣ ਦੀ ਵੀ ਗੱਲ ਹੋਈ ਸੀ ਪਰ ਮੂਸੇਵਾਲਾ ਦੇ ਪਰਿਵਾਰ ਵੱਲੋਂ ਇਸ ਮਾਮਲੇ ’ਤੇ ਨੋ ਕੁਮੈਂਟ ਕਿਹਾ ਸੀ। ਆਜ਼ਾਦ ਚੋਣ ਲੜਨ ਦੀ ਚਰਚਾ ਤੋਂ ਬਾਅਦ ਤੋਂ ਕਾਂਗਰਸ ਉਨ੍ਹਾਂ ਨੂੰ ਮਨਾਉਣ ’ਚ ਲੱਗੀ ਹੋਈ ਸੀ। ਚਰਚਾ ਇਹ ਵੀ ਹੈ ਕਿ ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਤੋਂ ਟਿਕਟ ਦੇ ਸਕਦੀ ਹੈ। ਇਸ ਸਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਵਾਰ-ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


 


author

sunita

Content Editor

Related News