ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੀਮੋ, ਹਾਈ ਕੋਰਟ ਦੇ ਜੱਜ ਤੋਂ ਸ਼ਰਾਬ ਨੀਤੀ ਦੀ ਜਾਂਚ ਕਰਵਾਉਣ ਦਾ ਕੀਤੀ ਬੇਨਤੀ

Wednesday, Mar 08, 2023 - 12:41 PM (IST)

ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੀਮੋ, ਹਾਈ ਕੋਰਟ ਦੇ ਜੱਜ ਤੋਂ ਸ਼ਰਾਬ ਨੀਤੀ ਦੀ ਜਾਂਚ ਕਰਵਾਉਣ ਦਾ ਕੀਤੀ ਬੇਨਤੀ

ਚੰਡੀਗੜ੍ਹ (ਅਸ਼ਵਨੀ) : ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸ ਵਿਧਾਇਕਾਂ ਦੇ ਇੱਕ ਵਫ਼ਦ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਵਿਧਾਇਕਾਂ ਨੇ ਰਾਜਪਾਲ ਨੂੰ ਮੀਮੋ ਸੌਂਪ ਕੇ ਪੰਜਾਬ ਦੀ ਸ਼ਰਾਬ ਨੀਤੀ ਦੀ ਹਾਈ ਕੋਰਟ ਦੇ ਸੀਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਬੇਨਤੀ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਦੀ ਐਕਸਾਈਜ਼ ਪਾਲਿਸੀ ਦਿੱਲੀ ਦੀ ਐਕਸਾਈਜ਼ ਪਾਲਿਸੀ ਦੇ ਹਿਸਾਬ ਨਾਲ ਬਣਾਈ ਗਈ ਹੈ। ਦਿੱਲੀ ਦੀ ਪਾਲਿਸੀ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਵਾਲ ਚੁੱਕਦੇ ਹੋਏ ਮਾਮਲਾ ਦਰਜ ਕੀਤਾ ਹੈ, ਇਸ ਲਈ ਪੰਜਾਬ ਦੀ ਐਕਸਾਈਜ਼ ਪਾਲਿਸੀ ਦੇ ਮਾਮਲੇ ’ਚ ਵੀ ਮਾਮਲਾ ਦਰਜ ਹੋਣਾ ਚਾਹੀਦਾ ਹੈ। ਬਾਜਵਾ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਅਰੁਣਾ ਚੌਧਰੀ, ਵਿਧਾਇਕ ਰਾਜਕੁਮਾਰ ਚੱਬੇਵਾਲ, ਚੌਧਰੀ ਵਿਕਰਮਜੀਤ ਸਿੰਘ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ : Punjab Budget Session : CM ਮਾਨ ਤੋਂ ਮੁਆਫ਼ੀ ਦੀ ਮੰਗ 'ਤੇ ਅੜੇ ਬਾਜਵਾ, ਮੀਡੀਆ ਨੂੰ ਕਹਿ ਦਿੱਤੀ ਵੱਡੀ ਗੱਲ

ਬਲਕੌਰ ਸਿੰਘ ਦੀ ਇਨਸਾਫ਼ ਦੀ ਲੜਾਈ ’ਚ ਅਸੀਂ ਇੱਕਜੁਟ ਹਾਂ : ਬਾਜਵਾ
ਪੰਜਾਬ ਦੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਰੈਪਰ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਸੰਘਰਸ਼ ’ਚ ਉਨ੍ਹਾਂ ਦੇ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਲੜਾਈ ’ਚ ਅਸੀਂ ਉਨ੍ਹਾਂ ਦੇ ਨਾਲ ਹਾਂ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਬੀਤੇ ਦਿਨ ਦੀ ਕਾਰਵਾਈ ਦੌਰਾਨ ਹੋਈ ਬਹਿਸਬਾਜ਼ੀ ਮਗਰੋਂ ਕਾਂਗਰਸ ਨੇ ਕਾਰਵਾਈ 'ਚ ਹਿੱਸਾ ਨਹੀਂ ਲਿਆ। ਇਸ ਸਬੰਧੀ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੀ. ਐੱਲ. ਪੀ. ਦੀ ਮੀਟਿੰਗ 'ਚ ਫ਼ੈਸਲਾ ਲਿਆ ਗਿਆ ਹੈ ਕਿ ਜਾਂ ਤਾਂ ਮੁੱਖ ਮੰਤਰੀ ਮਾਨ ਬੀਤੇ ਦਿਨ ਦੇ ਰਵੱਈਏ ਲਈ ਮੁਆਫ਼ੀ ਮੰਗਣ, ਨਹੀਂ ਤਾਂ ਕਾਂਗਰਸ ਨੇ ਫ਼ੈਸਲਾ ਕੀਤਾ ਹੈ ਕਿ ਜਿੱਥੇ ਮੁੱਖ ਮੰਤਰੀ ਹਾਊਸ 'ਚ ਹੋਣਗੇ, ਅਸੀਂ ਉਨ੍ਹਾਂ ਦਾ ਬਾਈਕਾਟ ਕਰਾਂਗੇ।

ਇਹ ਵੀ ਪੜ੍ਹੋ : ਪੱਬਾਂ ਭਾਰ ਹੋਇਆ ਪੰਜਾਬ ਦਾ ਸਿੱਖਿਆ ਵਿਭਾਗ, ਸਕੂਲ ਪ੍ਰਮੁੱਖਾਂ ਅਤੇ ਪ੍ਰਿਸੀਪਲਾਂ ਨੂੰ ਜਾਰੀ ਹੋਏ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News