ਸੁਨੀਲ ਜਾਖੜ ’ਤੇ ਵੱਡੀ ਕਾਰਵਾਈ, ਦੋ ਸਾਲ ਲਈ ਪਾਰਟੀ ’ਚੋਂ ਸਸਪੈਂਡ ਕਰਨ ਦੀ ਸਿਫਾਰਿਸ਼

Tuesday, Apr 26, 2022 - 06:26 PM (IST)

ਸੁਨੀਲ ਜਾਖੜ ’ਤੇ ਵੱਡੀ ਕਾਰਵਾਈ, ਦੋ ਸਾਲ ਲਈ ਪਾਰਟੀ ’ਚੋਂ ਸਸਪੈਂਡ ਕਰਨ ਦੀ ਸਿਫਾਰਿਸ਼

ਨਵੀਂ ਦਿੱਲੀ/ਚੰਡੀਗੜ੍ਹ : ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਪਾਰਟੀ ਵਿਚੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਹੈ। ਹਾਲਾਂਕਿ ਜਾਖੜ ’ਤੇ ਆਖਰੀ ਫ਼ੈਸਲਾ ਕਾਂਗਰਸ ਹਾਈਕਮਾਨ ਨੇ ਲੈਣਾ ਹੈ ਪਰ ਅਨੁਸ਼ਾਸਨੀ ਕਮੇਟੀ ਨੇ ਹਾਈਕਮਾਨ ਨੂੰ ਸਿਫਾਰਿਸ਼ ਕੀਤੀ ਹੈ ਕਿ ਜਿਸ ਤਰ੍ਹਾਂ ਜਾਖੜ ਨੇ ਪਾਰਟੀ ਦੇ ਖ਼ਿਲਾਫ਼ ਜਾ ਕੇ ਨਾ ਸਿਰਫ ਬਿਆਨਬਾਜ਼ੀ ਕੀਤੀ ਸਗੋਂ ਅਨੁਸ਼ਾਸਨ ਨੂੰ ਵੀ ਭੰਗ ਕੀਤਾ ਹੈ, ਲਿਹਾਜ਼ਾ ਉਨ੍ਹਾਂ ਨੂੰ ਦੋ ਸਾਲ ਲਈ ਪਾਰਟੀ ’ਚੋਂ ਸਸਪੈਂਡ ਕੀਤਾ ਜਾਣਾ ਚਾਹੀਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਹੀ ਇਹ ਅਨੁਸ਼ਾਸਨੀ ਕਮੇਟੀ ਬਣਾਈ ਗਈ ਸੀ, ਜਿਸ ਤੋਂ ਬਾਅਦ ਕਮੇਟੀ ਵਲੋਂ ਜਾਖੜ ਤੋਂ ਜਵਾਬ ਮੰਗਿਆ ਗਿਆ ਸੀ ਪਰ ਜਾਖੜ ਨੇ ਇਸ ’ਤੇ ਕੋਈ ਜਵਾਬ ਨਹੀਂ ਦਿੱਤੀ ਸੀ। ਹੁਣ ਜਦੋਂ ਕਮੇਟੀ ਨੇ ਪਾਰਟੀ ਹਾਈਕਮਾਨ ਨੂੰ ਜਾਖੜ ’ਤੇ ਕਾਰਵਾਈ ਕਰਨ ਦੀ ਸਿਫਾਰਿਸ਼ ਕਰ ਦਿੱਤੀ ਹੈ ਤਾਂ ਇਸ ’ਤੇ ਆਖਰੀ ਫ਼ੈਸਲਾ ਸੋਨੀਆ ਗਾਂਧੀ ਵਲੋਂ ਹੀ ਲਿਆ ਜਾਣਾ ਹੈ।

ਇਹ ਵੀ ਪੜ੍ਹੋ : ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਫ਼ੈਸਲੇ ਤੋਂ ਪਹਿਲਾਂ ਜਾਖੜ ਦਾ ਵੱਡਾ ਬਿਆਨ

ਫ਼ੈਸਲਾ ਆਉਣ ਤੋਂ ਪਹਿਲਾਂ ਹੀ ਜਾਖੜ ਨੇ ਕੀਤਾ ਸੀ ਟਵੀਟ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਹੀ ਟਿੱਪਣੀ ਕੀਤੀ ਸੀ। ਜਾਖੜ ਨੇ ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਆਖਿਆ ਸੀ ਕਿ ‘ਆਜ ਸਿਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ। ਜਾਖੜ ਦੇ ਇਸ ਟਵੀਟ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵਲੋਂ ਉਨ੍ਹਾਂ ਖ਼ਿਲਾਫ਼ ਲਏ ਜਾਣ ਵਾਲੇ ਸਖ਼ਤ ਫ਼ੈਸਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ। ਦਰਅਸਲ ਜਾਖੜ ਨੂੰ ਪਹਿਲਾਂ ਹੀ ਇਲਮ ਹੋ ਗਿਆ ਸੀ ਕਿ ਅਨੁਸ਼ਾਸਨੀ ਕਮੇਟੀ ਵਲੋਂ ਉਨ੍ਹਾਂ ਖ਼ਿਲਾਫ਼ ਫ਼ੈਸਲਾ ਲੈਣਾ ਤੈਅ ਹੈ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਮੋਸਟ ਵਾਂਟੇਡ ਅੱਤਵਾਦੀ ਚਰਨਜੀਤ ਪਟਿਆਲਵੀ ਨੂੰ ਡੇਰਾ ਬੱਸੀ ਤੋਂ ਕੀਤਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News