ਨੋਟਬੰਦੀ ਨੂੰ ਚਾਰ ਸਾਲ ਪੂਰੇ ਹੋਣ ’ਤੇ ਕਾਂਗਰਸ ਮਨਾਏਗੀ ਵਿਸ਼ਵਾਸਘਾਤ ਦਿਵਸ : ਡਾ. ਬਾਂਸਲ

11/08/2020 11:33:29 PM

ਬੁਢਲਾਡਾ,(ਬਾਂਸਲ)- ਮੋਦੀ ਸਰਕਾਰ ਵਲੋਂ ਕੀਤੀ ਗਈ ਨੋਟਬੰਦੀ ਨੂੰ ਅੱਜ 4 ਸਾਲ ਪੂਰੇ ਹੋ ਗਏ ਹਨ। ਇਸ ਸਬੰਧੀ ਜ਼ਿਲਾ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਡਾ. ਮਨੋਜ ਮੰਜੂ ਬਾਂਸਲ ਨੇ ਅੱਜ ਦੇ ਦਿਵਸ ਨੂੰ ਵਿਸ਼ਵਾਸਘਾਤ ਦਿਵਸ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਮੋਦੀ ਸਰਕਾਰ ਦੀ ਵਿਸ਼ਵਾਸਘਾਤ ਨੀਤੀਆਂ ਦੀ ਵਿਸਥਾਰ ਜਾਣਕਾਰੀ ਦੇਣ ਕਿ ਕਿਸ ਤਰ੍ਹਾਂ ਦੇਸ਼ ਨੂੰ ਮੋਦੀ ਸਰਕਾਰ ਨੇ ਪੂੰਜੀਪਤੀਆਂ ਹਵਾਲੇ ਕਰ ਦਿੱਤਾ ਹੈ ਤੇ ਕਿਹਾ ਕਿ ਨੋਟਬੰਦੀ ਲਾਗੂ ਕਰਨ ਦਾ ਫ਼ੈਸਲਾ ਜਾਣ ਬੁੱਝ ਕੇ ਲਿਆ ਸੀ ਅਤੇ ਇਸ ਦੇ ਜ਼ਰੀਏ ਉਨ੍ਹਾਂ ਦਾ ਮਕਸਦ ਆਪਣੇ ਪੂੰਜੀਪਤੀ ਦੋਸਤਾਂ ਨੂੰ ਫ਼ਾਇਦਾ ਪਹੁੰਚਾਉਣਾ ਸੀ। ਜ਼ਿਕਰਯੋਗ ਹੈ ਕਿ ਨੋਟਬੰਦੀ ਦੇ 4 ਸਾਲ ਪੂਰੇ ਹੋਣ ’ਤੇ ਕਾਂਗਰਸ ਅੱਜ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ’ਚ ਵਿਸ਼ਵਾਸਘਾਤ ਦਿਵਸ ਮਨਾ ਰਹੀ ਹੈ ਅਤੇ ਇਸ ਲਈ ਡਿਜ਼ੀਟਲ ਮੁਹਿੰਮ ਚਲਾ ਰਹੀ ਹੈ।

Bharat Thapa

This news is Content Editor Bharat Thapa