15 ਸਤੰਬਰ ਦੇ ਚੰਡੀਗੜ੍ਹ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਵੇਗੀ ਕਾਂਗਰਸ : ਸੱਚਰ
Monday, Sep 14, 2026 - 08:39 AM (IST)
ਅੰਮ੍ਰਿਤਸਰ (ਸਰਬਜੀਤ) : ਦਲਿਤ ਭਾਈਚਾਰੇ ਨਾਲ ਸਬੰਧਤ ਵਿਅਕਤੀ ਵੱਲੋਂ ਆਤਮਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਵਿੱਚ ਅੰਮ੍ਰਿਤਸਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਉਪਰੰਤ ਦਿੱਤੀ। ਇਸ ਮੌਕੇ ਕੁੱਲ ਹਿੰਦ ਕਾਂਗਰਸ ਦੇ ਸੈਕਟਰੀ ਸੂਰਜ ਸਿੰਘ ਠਾਕੁਰ ਨੇ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਗੂਆਂ ਤੇ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ : ਪੱਛਮੀ ਬੰਗਾਲ ’ਚ 252 ਮਦਰੱਸਿਆਂ ਨੂੰ ਬੰਦ ਕਰਨ ਦਾ ਹੁਕਮ, 100 ਹੋਰਨਾਂ ਨੂੰ ਕਾਰਨ ਦੱਸੋ ਨੋਟਿਸ
ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਦਲਿਤਾਂ, ਗਰੀਬਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਨੂੰ ਇਨਸਾਫ਼ ਨਾ ਮਿਲਣ ਕਾਰਨ ਅਜਿਹਾ ਕਦਮ ਚੁੱਕਣ ਲਈ ਮਜਬੂਰ ਹੋਣਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਸੱਚਰ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਹੋਣ ਵਾਲੇ ਇਸ ਰੋਸ ਧਰਨੇ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਪਹੁੰਚਣਗੇ। ਉਨ੍ਹਾਂ ਕਿਹਾ ਕਿ ਇਹ ਧਰਨਾ ਇਨਸਾਫ਼, ਬਰਾਬਰੀ ਅਤੇ ਦਲਿਤ ਭਾਈਚਾਰੇ ਦੇ ਸਨਮਾਨ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਇਹ ਵੀ ਪੜ੍ਹੋ : ਸਰਹਿੰਦ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ! 2 ਨੌਜਵਾਨਾਂ ਦੀ ਦਰਦਨਾਕ ਮੌਤ
ਮੀਟਿੰਗ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਮੰਤਰੀ ਅਨਿਲ ਜੋਸ਼ੀ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਮਿੱਠੂ ਮਦਾਨ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਮਮਤਾ ਦੱਤਾ, ਨਰਿੰਦਰ ਸਿੰਘ ਸੰਧੂ, ਬੱਬੀ ਪਹਿਲਵਾਨ ਸਮੇਤ ਹੋਰ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
