ਰੰਧਾਵਾ ਪਰਿਵਾਰ ਦੇ ਹੱਕ ''ਚ ਕਾਂਗਰਸ ਇੱਕਜੁੱਟ, ਇਨਸਾਫ਼ ਨਾ ਮਿਲਣ ਤੱਕ ਜਾਰੀ ਰਹੇਗਾ ਸੰਘਰਸ਼ : ਬਾਜਵਾ

Sunday, Mar 22, 2026 - 04:10 PM (IST)

ਰੰਧਾਵਾ ਪਰਿਵਾਰ ਦੇ ਹੱਕ ''ਚ ਕਾਂਗਰਸ ਇੱਕਜੁੱਟ, ਇਨਸਾਫ਼ ਨਾ ਮਿਲਣ ਤੱਕ ਜਾਰੀ ਰਹੇਗਾ ਸੰਘਰਸ਼ : ਬਾਜਵਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਡਾ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਇੱਕਜੁੱਟਤਾ ਪ੍ਰਗਟ ਕਰਦਿਆਂ ਕਾਂਗਰਸੀ ਵਰਕਰਾਂ ਸਮੇਤ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ ਕੀਤੀ।  ਇਸ ਰੋਸ ਪ੍ਰਦਰਸ਼ਨ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਇਨਸਾਫ਼, ਹੱਕਾਂ ਅਤੇ ਜਵਾਬਦੇਹੀ ਦੀ ਇਸ ਲੜਾਈ 'ਚ ਪੂਰੀ ਤਰ੍ਹਾਂ ਇਕਮੁੱਠ ਹਨ।  ਉਨ੍ਹਾਂ ਨੇ ਦ੍ਰਿੜਤਾ ਨਾਲ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਇਸ ਸੰਘਰਸ਼ ਨੂੰ ਉਦੋਂ ਤੱਕ ਅਟੱਲ ਇਰਾਦੇ ਨਾਲ ਜਾਰੀ ਰੱਖੇਗੀ, ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਜਾਂਦਾ।

ਇਹ ਵੀ ਪੜ੍ਹੋ : ਫ਼ੌਜ ਲਈ ਦੁੱਧ-ਚਾਹ ਪਹੁੰਚਾਉਣ ਵਾਲੇ ਸ਼ਰਵਣ ਸਿੰਘ ਦੀ ਚਮਕੀ ਕਿਸਮਤ, ਨਿਕਲੀ 5 ਲੱਖ ਦੀ ਲਾਟਰੀ
ਇਸ ਮੌਕੇ ਪੰਜਾਬ ਕਾਂਗਰਸ ਦੇ ਵਰਕਰਾਂ ਨੇ ਵੀ ਪਰਿਵਾਰ ਦੇ ਹੱਕ ਵਿੱਚ ਆਪਣਾ ਪੂਰਨ ਸਮਰਥਨ ਪ੍ਰਗਟਾਇਆ। ਦੱਸਣਯੋਗ ਹੈ ਕਿ ਡਾ. ਗਗਨਦੀਪ ਰੰਧਾਵਾ ਦੀ ਮੌਤ ਮਾਮਲੇ 'ਚ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਮਿਲ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਬਠਿੰਡਾ 'ਚ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਕਾਰ ਪਲਟਣ ਕਾਰਨ 3 ਲੋਕਾਂ ਦੀ ਮੌਤ (ਵੀਡੀਓ)

ਤਿੰਨੇਂ ਪਾਰਟੀਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਇਸ ਮਾਮਲੇ ਸਬੰਧੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੋ ਜਾਂਦੀ, ਉਦੋਂ ਤੱਕ ਉਨ੍ਹਾਂ ਵਲੋਂ ਪਰਿਵਾਰ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News