ਪੰਜਾਬ ਵਿਧਾਨ ਸਭਾ 'ਚ ਹੰਗਾਮਾ! ਕਾਂਗਰਸ ਨੇ ਕੀਤਾ ਵਾਕਆਊਟ
Monday, Mar 24, 2025 - 12:37 PM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਇਕ ਵਾਰ ਫ਼ਿਰ ਹੰਗਾਮਾ ਹੋ ਗਿਆ ਹੈ। ਹੰਗਾਮੇ ਵਿਚਾਲੇ ਕਾਂਗਰਸ ਪਾਰਟੀ ਦੇ ਵਿਧਾਇਕ ਸਦਨ ਵਿਚੋਂ ਵਾਕਆਊਟ ਕਰ ਗਏ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਰਵੱਈਏ ਦੀ ਨਿਖੇਧੀ ਕੀਤੀ ਹੈ। ਦੂਜੇ ਪਾਸੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵਾਕਆਊਟ ਦਾ ਹਿੱਸਾ ਨਹੀਂ ਲਿਆ ਤੇ ਉਹ ਸਦਨ ਵਿਚ ਬੈਠੇ ਰਹੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਪੀਕਰ ਵੱਲੋਂ ਵਿਧਾਇਕ ਪਰਗਟ ਸਿੰਘ ਨਾਲ ਬਦਸਲੂਕੀ ਕੀਤੀ ਗਈ ਤੇ ਅੱਜ ਸਾਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਕੁਝ ਚੋਣਵੇਂ ਮੈਂਬਰਾਂ ਨੂੰ ਬੋਲਣ ਦਾ ਮੌਕਾ ਹੀ ਨਹੀਂ ਦਿੱਤਾ ਜਾ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8