ਪੰਜਾਬ ਵਿਧਾਨ ਸਭਾ ਸੈਸ਼ਨ ''ਚ ਹੰਗਾਮਾ, ਕਾਂਗਰਸ ਨੇ ਮੁੜ ਕੀਤਾ ਵਾਕਆਊਟ
Monday, Mar 24, 2025 - 04:41 PM (IST)

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਸਦਨ ਦੀ ਅੱਜ ਦੂਜੇ ਦਿਨ ਦੀ ਕਾਰਵਾਈ ਕੀਤੀ ਗਈ। ਇਸ ਦੌਰਾਨ ਜਿੱਥੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ 'ਤੇ ਪ੍ਰਤਾਪ ਸਿੰਘ ਬਾਜਵਾ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਤਿੱਖੀ ਬਹਿਸਬਾਜ਼ੀ ਵੇਖਣ ਨੂੰ ਮਿਲੀ, ਉਥੇ ਹੀ ਬਹਿਸਬਾਜ਼ੀ ਮਗਰੋਂ ਕਾਂਗਰਸ ਪਾਰਟੀ ਵੱਲੋਂ ਇਕ ਵਾਰ ਫਿਰ ਤੋਂ ਚਲਦੇ ਸੈਸ਼ਨ ਦੌਰਾਨ ਸਦਨ ਵਿਚੋਂ ਵਾਕਆਊਟ ਕੀਤਾ ਗਿਆ।
ਇਹ ਵੀ ਪੜ੍ਹੋ : Punjab: ਪਾਦਰੀ ਬਜਿੰਦਰ ਸਿੰਘ ਨੇ ਔਰਤ ਦੇ ਜੜੇ ਥੱਪੜ! ਵਾਇਰਲ ਹੋਈ ਵੀਡੀਓ ਦੀ ਕੀ ਹੈ ਸੱਚਾਈ
ਪਹਿਲਾਂ ਵੀ ਕੀਤੀ ਸੀ ਵਾਕਆਊਟ
ਇਥੇ ਦੱਸ ਦੇਈਏ ਕਿ ਵਿਰੋਧੀ ਧਿਰ ਵੱਲੋਂ ਇਸ ਦੇ ਪਹਿਲਾਂ ਸਵੇਰੇ ਵੀ ਸਦਨ ਵਿਚੋਂ ਵਾਕਆਊਟ ਕੀਤਾ ਗਿਆ ਸੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਰਵੱਈਏ ਦੀ ਨਿਖੇਧੀ ਕੀਤੀ ਸੀ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਵਰਿਆਣਾ 'ਚ ਲੱਗੀ ਭਿਆਨਕ ਅੱਗ, ਆਸਮਾਨ ਤੱਕ ਉੱਡੀਆਂ ਅੱਗ ਦੀਆਂ ਲਪਟਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e