ਸੰਗਰੂਰ ਜ਼ਿਮਨੀ ਚੋਣਾਂ ’ਚ ਕਾਂਗਰਸ ਕਰੇਗੀ ਸ਼ਾਨਦਾਰ ਜਿੱਤ ਦਰਜ : ਦਲਵੀਰ ਸਿੰਘ ਗੋਲਡੀ

Wednesday, Jun 08, 2022 - 11:03 AM (IST)

ਸੰਗਰੂਰ ਜ਼ਿਮਨੀ ਚੋਣਾਂ ’ਚ ਕਾਂਗਰਸ ਕਰੇਗੀ ਸ਼ਾਨਦਾਰ ਜਿੱਤ ਦਰਜ : ਦਲਵੀਰ ਸਿੰਘ ਗੋਲਡੀ

ਸੰਗਰੂਰ(ਸਿੰਗਲਾ) :‘‘ਕਾਂਗਰਸ ਪਾਰਟੀ ਸੰਗਰੂਰ ਜ਼ਿਮਨੀ ਚੋਣਾਂ ’ਚ ਸ਼ਾਨਦਾਰ ਜਿੱਤ ਦਰਜ ਕਰੇਗੀ।’’ ਉਕਤ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਅਤੇ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ- ਜਾਣੋ ਕਿੰਨੀ ਜਾਇਦਾਦ ਦੇ ਮਾਲਕ ਹਨ ਸੰਗਰੂਰ ਜ਼ਿਮਨੀ ਚੋਣ ਲੜਨ ਵਾਲੇ ਉਮੀਦਵਾਰ

ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਤੋਂ ਹੀ ਹਾਸੀਏ ’ਤੇ ਚੱਲ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਹਾਲ ਜਨਤਾ ਨੇ ਪਿਛਲੇ ਢਾਈ ਮਹੀਨਿਆਂ ’ਚ ਦੇਖ ਹੀ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਹੰ ਚੁੱਕੀ ਹੈ ਉਦੋਂ ਤੋਂ ਹਰ ਰੋਜ਼ ਪੰਜਾਬ ’ਚ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ ਅਤੇ ਹਰ ਰੋਜ਼ ਗੈਂਗਸਟਰ ਵੱਲੋਂ ਕਿਸੇ ਨਾ ਕਿਸੇ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਜਾ ਰਿਹਾ ਹੈ।

ਗੋਲਡੀ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਹੈ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਹਾਲੇ ਤੱਕ ਪੰਜਾਬ ਦਾ ਕੋਈ ਮਸਲਾ ਹੱਲ ਨਾ ਕੀਤਾ ਗਿਆ ਤੇ ਹੋਰਾਂ ਸੂਬਿਆਂ ’ਚ ਨਾਂ ਚਮਕਾਉਣ ਲਈ ਪੰਜਾਬ ਦਾ ਕਰੋੜਾਂ ਰੁਪਏ ਵਰਤ ਕੇ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ। ਮੁਲਾਜ਼ਮ, ਕਿਸਾਨ, ਆੜ੍ਹਤੀਏ ਅਤੇ ਵਪਾਰੀ ਆਪਣੀਆਂ ਮੁਸ਼ਕਿਲਾਂ ਹੱਲ ਕਰਨ ਲਈ  ਸੜਕਾਂ ’ਤੇ ਉਤਰੇ ਹੋਏ ਹਨ ਪਰ ਭਗਵੰਤ ਮਾਨ ਵੱਲੋਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਸੋਸ਼ਲ ਸਾਈਟ 'ਤੇ ਹੋਈ ਦੋਸਤੀ, ਕੁੜੀ ਨੂੰ ਬਹਾਨੇ ਨਾਲ ਹੋਟਲ 'ਚ ਬੁਲਾ ਕੇ ਕੀਤਾ ਜਬਰ-ਜ਼ਿਨਾਹ

ਉਨ੍ਹਾਂ ਭਾਜਪਾ ’ਤੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਕੋਲ ਆਪਣਾ ਕੋਈ ਆਗੂ ਨਹੀਂ ਹੈ ਉਹ ਕਾਂਗਰਸ ’ਚ ਕੱਢਿਆ ਨੂੰ ਹੀ ਉਮੀਦਵਾਰ ਬਣਾਉਣ ਲਈ ਮਜ਼ਬੂਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਵੱਲੋਂ ਭਾਜਪਾ ਨੂੰ ਸ਼ਾਇਦ ਚੰਗਾ ਹੁੰਗਾਰਾ ਨਹੀਂ ਮਿਲੇਗਾ ਕਿਉਂਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਪੰਜਾਬ ਦੇ ਲੋਕ ਹੁਣ ਤੱਕ ਵੀ ਨਹੀਂ ਭੁੱਲੇ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News