ਕਾਂਗਰਸ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ : ਪ੍ਰਨੀਤ ਕੌਰ
Thursday, Apr 05, 2018 - 08:02 AM (IST)

ਭਾਦਸੋਂ (ਅਵਤਾਰ ) - ਪੰਜਾਬ ਦੀ ਜਨਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਸਮੁੱਚੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੈ। ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਦੇਸ਼ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਚੁੰਨੀ ਲਾਲ ਭਾਦਸੋਂ ਸੂਬਾ ਸਕੱਤਰ ਕਾਂਗਰਸ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕੀਤਾ। ਪ੍ਰਨੀਤ ਕੌਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰ ਬੌਖਲਾਹਟ 'ਚ ਆ ਕੇ ਕੈਪਟਨ ਸਰਕਾਰ ਖਿਲਾਫ਼ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ ਜਿਨ੍ਹਾਂ ਤੋਂ ਪਬਲਿਕ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਚੁੰਨੀ ਲਾਲ ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਕਾਂਗਰਸੀ ਵਰਕਰਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸੀ ਪਰਾਟੀ ਨਾਲ ਜੁੜੇ ਪੁਰਾਣੇ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਕਾਂਗਰਸੀ ਵਰਕਰਾਂ ਦੇ ਪਹਿਲ ਦੇ ਆਧਾਰ ਤੇ ਕੰਮ ਕੀਤੇ ਜਾਣਗੇ। ਮਹਾਰਾਣੀ ਪ੍ਰਨੀਤ ਕੌਰ ਨੇ ਕਾਂਗਰਸੀ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਸਮੱਸਿਆਵਾਂ ਦਾ ਹੱਲ ਕਰਨਗੇ। ਕਸਬਾ ਭਾਦਸੋਂ 'ਚ ਜਲਦੀ ਹੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਮੌਕੇ ਸੂਰਜ ਭਾਨ ਸਿੰਗਲਾ ਸੀਨੀਅਰ ਕਾਂਗਰਸੀ ਆਗੂ, ਗੁਰਮੀਤ ਸਿੰਘ ਮਿੱਠੂ ਉੱਪ ਪ੍ਰਧਾਨ ਕਾਂਗਰਸ ਪਾਰਟੀ, ਹਰਮੀਤ ਸਿੰਘ ਹੈਪੀ ਗੋਬਿੰਦਪੁਰਾ, ਸ਼ਕਤੀ ਕੁਮਾਰ ਭਾਦਸੋਂ, ਸਾਬਕਾ ਬਲਾਕ ਸੰਮਤੀ ਮੈਂਬਰ ਦਰਸ਼ਨ ਕੌੜਾ, ਪ੍ਰਧਾਨ ਅਜਮੀਲ ਖਾਂ, ਸੁਖਜੀਵਨ ਕੁਮਾਰ ਭੋਲਾ, ਬਲਵੀਰ ਸਿੰਘ ਮਸਤਾਨਾ ਤੇ ਬਾਲੀ ਰਾਮ ਵੀ ਹਾਜ਼ਰ ਸਨ।