ਪੰਜਾਬ ’ਚ ਕਾਂਗਰਸ ਨੂੰ ਲੱਗੇਗਾ ਵੱਡਾ ਝਟਕਾ, ਭਾਜਪਾ ਦਾ ਪੱਲਾ ਫੜਨ ਦੀ ਤਿਆਰੀ 'ਚ ਇਹ ਆਗੂ

Saturday, Dec 09, 2023 - 02:51 PM (IST)

ਖੰਨਾ (ਸੁਖਵਿੰਦਰ ਕੌਰ, ਕਮਲ) : ਤਿੰਨ ਰਾਜਾਂ ’ਚ ਜ਼ਬਰਦਸਤ ਹਾਰ ਤੋਂ ਬਾਅਦ ਹੁਣ ਪੰਜਾਬ ’ਚ ਵੀ ਕਾਂਗਰਸ ਨੂੰ ਕਈ ਵੱਡੇ ਝਟਕੇ ਲੱਗਣ ਦੇ ਆਸਾਰ ਬਣ ਚੁੱਕੇ ਹਨ। ਕਈ ਵੱਡੇ ਕਾਂਗਰਸੀ ਆਗੂ ਕਾਂਗਰਸ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜਨ ਜਾ ਰਹੇ ਹਨ। ਇਸੇ ਹੀ ਕੜੀ ਅਧੀਨ ਸਾਬਕਾ ਕੇਂਦਰੀ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੀ ਜਲਦ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ’ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਸਬੰਧੀ ਖੁਲਾਸਾ ਕਰਦੇ ਹੋਏ ਮਹਾਰਾਣੀ ਪ੍ਰਨੀਤ ਕੌਰ ਦੀ ਸਪੁੱਤਰੀ ਭਾਜਪਾ ਪ੍ਰਦੇਸ਼ ਮਹਿਲਾ ਮੋਰਚਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਸਾਰਾ ਪਰਿਵਾਰ ਇਕੱਠਾ ਹੈ ਅਤੇ ਮਹਾਰਾਣੀ ਪ੍ਰਨੀਤ ਕੌਰ ਵੀ ਜਲਦ ਹੀ ਕਾਂਗਰਸ ਨੂੰ ਛੱਡ ਨੂੰ ਭਾਜਪਾ ’ਚ ਸ਼ਾਮਲ ਹੋਣ ਜਾ ਰਹੇ ਹਨ ਅਤੇ ਉਨ੍ਹਾਂ ਦਾ ਪਰਿਵਾਰ ਇਕਜੁੱਟ ਹੋ ਕੇ ਭਾਜਪਾ ਦੀ ਸੀਟ ਤੋਂ ਪਟਿਆਲਾ ਤੋਂ ਹੀ ਲੋਕ ਸਭਾ ਚੋਣ ਲੜੇਗਾ।

ਇਹ ਵੀ ਪੜ੍ਹੋ : ‘ਆਪ’ ਸਰਕਾਰ ਦਾ ਨਵਾਂ ਕਦਮ, ਪੰਜਾਬ ਦੇ ਲੋਕਾਂ ਨੂੰ ਹੁਣ ਘਰ ਬੈਠਿਆਂ ਮਿਲਣਗੀਆਂ 99% ਨਾਗਰਿਕ ਕੇਂਦਰਿਤ ਸੇਵਾਵਾਂ

ਅਕਾਲੀ ਦਲ ਨਾਲ ਸਮਝੌਤੇ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਇਹ ਮਾਮਲਾ ਪਾਰਟੀ ਹਾਈਕਮਾਂਡ ਦੇ ਅਧਿਕਾਰ ਖੇਤਰ ’ਚ ਆਉਂਦਾ ਹੈ। ਇਸ ਮੌਕੇ ਜਨਰਲ ਸਕੱਤਰ ਮਹਿਲਾ ਮੋਰਚਾ ਪੰਜਾਬ ਰਾਣੀ ਰਮਨੀਕ ਕੌਰ, ਜ਼ਿਲ੍ਹਾ ਜਨਰਲ ਸਕੱਤਰ ਰਮਰੀਸ਼ ਵਿੱਜ, ਜ਼ਿਲ੍ਹਾ ਯੂਥ ਪ੍ਰਧਾਨ ਅਮਰਿੰਦਰ ਸਿੰਘ ਮਿੰਦੀ ਅਤੇ ਮੰਡਲ ਪ੍ਰਧਾਨ ਤਰੁਣ ਲੂੰਬਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਨੂੰ ਗਰੀਨ ਊਰਜਾ ਦੇ ਉਤਪਾਦਨ ’ਚ ਮੋਹਰੀ ਸੂਬਾ ਬਣਾਉਣ ਦੇ ਰਾਹ 'ਤੇ ਮਾਨ ਸਰਕਾਰ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News