ਕਿਸਾਨਾਂ ਦੇ ਹੱਕ ’ਚ ਅੱਜ ਟਰੈਕਟਰ ਰੈਲੀ ਕਰੇਗੀ ਕਾਂਗਰਸ, ਰਾਜਾ ਵੜਿੰਗ ਨੇ ਕੀਤਾ ਐਲਾਨ

Wednesday, Feb 28, 2024 - 08:42 AM (IST)

ਕਿਸਾਨਾਂ ਦੇ ਹੱਕ ’ਚ ਅੱਜ ਟਰੈਕਟਰ ਰੈਲੀ ਕਰੇਗੀ ਕਾਂਗਰਸ, ਰਾਜਾ ਵੜਿੰਗ ਨੇ ਕੀਤਾ ਐਲਾਨ

ਚੰਡੀਗੜ੍ਹ (ਅਸ਼ਵਨੀ) : ਪੰਜਾਬ-ਹਰਿਆਣਾ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਨਾਲ ਇਕਜੁੱਟਤਾ ਦਿਖਾਉਣ ਲਈ ਪੰਜਾਬ ਕਾਂਗਰਸ ਅੱਜ ਸੂਬੇ ਭਰ 'ਚ ਟਰੈਕਟਰ ਰੈਲੀਆਂ ਕੱਢੇਗੀ। ਇਹ ਐਲਾਨ ਮੰਗਲਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ।

ਇਹ ਵੀ ਪੜ੍ਹੋ : 7 ਮਾਰਚ ਤੋਂ ਸ਼ੁਰੂ ਹੋਣਗੀਆਂ PSEB 5ਵੀਂ ਜਮਾਤ ਦੀਆਂ ਪ੍ਰੀਖਿਆਵਾਂ, ਜਾਰੀ ਕੀਤੇ ਗਏ ਨਿਰਦੇਸ਼

ਪੰਜਾਬ ਕਾਂਗਰਸ ਦੀ ਸਿਆਸੀ ਮੁੱਦਾ ਕਮੇਟੀ ਦੀ ਕਾਨਫਰੰਸ ਤੋਂ ਬਾਅਦ ਪ੍ਰਦੇਸ਼ ਕਾਂਗਰਸ ਦੀ ਲੀਡਰਸ਼ਿਪ ਨੇ ਸਾਰੇ ਜ਼ਿਲ੍ਹਿਆਂ 'ਚ ਰੈਲੀਆਂ ਕਰਨ ਦਾ ਸੰਕਲਪ ਲਿਆ ਹੈ। ‘ਕਿਸਾਨੀ ਬਚਾਓ ਮਾਰਚ’ ਦੇ ਨਾਂ ਹੇਠ ਕੱਢੀ ਜਾ ਰਹੀ ਇਸ ਰੈਲੀ ਦੇ ਨਾਲ-ਨਾਲ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਮੈਡੀਕਲ ਅਤੇ ਸਿਹਤ ਸਹੂਲਤਾਂ ਲਈ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਧਰਨਾਕਾਰੀ ਕਿਸਾਨਾਂ ਨੂੰ ਸਹੂਲਤਾਂ ਮਿਲ ਸਕਣ।

ਇਹ ਵੀ ਪੜ੍ਹੋ : ਕਾਂਗਰਸ ਦੇ 90 ਉਮੀਦਵਾਰ ਲੋਕ ਸਭਾ ਚੋਣ ਲੜਨ ਦੇ ਇੱਛੁਕ, ਬਿੱਟੂ ਤੇ ਮਨੀਸ਼ ਤਿਵਾੜੀ ਗਾਇਬ

ਪੰਜਾਬ ਕਾਂਗਰਸ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਇਹ ਰੈਲੀ ਸ਼ਾਂਤਮਈ ਢੰਗ ਨਾਲ ਕੱਢੀ ਜਾਵੇਗੀ। ਇਸ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਖ਼ਿਲਾਫ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਵੀ ਦੁਹਰਾਈ ਜਾਵੇਗੀ। ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਨਾਗਰਿਕ ਹੋਣ ਦੇ ਨਾਤੇ ਕਿਸਾਨ ਭਾਈਚਾਰੇ ਦਾ ਸਮਰਥਨ ਕਰਨਾ ਸਾਡੀ ਜ਼ਿੰਮੇਵਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News